ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਫਰਵਰੀ
ਇਥੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਰਾਸ਼ਟਰੀ ਰਾਜਧਾਨੀ ਦੇ ਤਿਲਕ ਨਗਰ ’ਚ ਦੋ ਗੁਰਦੁਆਰਿਆਂ ਦੇ ਵਿਚਕਾਰ ਸ਼ਰਾਬ ਦੀ ਦੁਕਾਨ ਬਣਾ ਕੇ ਧਰਮ ਦੀ ਮਰਿਆਦਾ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੁਆਰਾ ਵਰਚੁਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ, ਇਰਾਨੀ ਨੇ ਕਿਹਾ, ‘‘ਉਹ ਨੇਤਾ, ਜਿਸ ਨੇ ਸਵਰਾਜ ਦੀ ਗੱਲ ਕੀਤੀ ਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਨ ਬਾਰੇ ਆਪਣੀ ਕਿਤਾਬ ਵਿੱਚ ਲਿਖਿਆ, ਹੁਣ ਮੌਕਿਆਂ ਦੀ ਖੋਜ ਕਰ ਰਿਹਾ ਸੀ। ਹਰ ਵਾਰਡ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਲਈ। ਕੇਂਦਰੀ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਆਉਣ ’ਤੇ ਪੰਜਾਬ ਨੂੰ ‘ਨਸ਼ਾ ਮੁਕਤ’ ਬਣਾਉਣ ਦਾ ਵਾਅਦਾ ਕਰਨ ਲਈ ਵੀ ਭੰਡਿਆ।’’ ਕੇਜਰੀਵਾਲ ’ਤੇ ਇਰਾਨੀ ਦਾ ਹਮਲਾ ਦਿੱਲੀ ਭਾਜਪਾ ਦੇ ਮੁਖੀ ਆਦੇਸ਼ ਗੁਪਤਾ ਦੇ ਇਕ ਦਿਨ ਬਾਅਦ ਆਇਆ ਹੈ ਜਦੋਂ ਕੇਜਰੀਵਾਲ ਸਰਕਾਰ ਅਗਲੇ 48 ਘੰਟਿਆਂ ਵਿੱਚ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਨ ਵਿੱਚ ਅਸਫ਼ਲ ਰਹਿੰਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਰਿਹਾਇਸ਼ੀ ਖੇਤਰਾਂ, ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਸਥਿਤ ਸ਼ਰਾਬ ਦੇ ਠੇਕਿਆਂ ਨੂੰ ਸੀਲ ਕਰ ਦੇਵੇਗੀ। ਈਰਾਨੀ ਨੇ ਕਿਹਾ ਕਿ ਭਾਜਪਾ ਨਵੀਂ ਆਬਕਾਰੀ ਨੀਤੀ ਦੇ ਖ਼ਿਲਾਫ਼ ਆਪਣਾ ਵਿਰੋਧ ਉਦੋਂ ਤੱਕ ਜਾਰੀ ਰੱਖਣ ਲਈ ਦ੍ਰਿੜ ਹੈ ਜਦੋਂ ਤੱਕ ਕੇਜਰੀਵਾਲ ਸਰਕਾਰ ਇਸਨੂੰ ਵਾਪਸ ਨਹੀਂ ਲੈ ਲੈਂਦੀ। ਸ੍ਰੀਮਤੀ ਇਰਾਨੀ ਨੇ ਕਿਹਾ, ‘‘ਕੇਜਰੀਵਾਲ ਸਰਕਾਰ ਨੇ ਸਮਾਜ ਨੂੰ ਇੱਕ ਸੁਨੇਹਾ ਦਿੱਤਾ ਹੈ ਕਿ ਉਹ ਮੁਨਾਫੇ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।