ਕਰੋਨਾ ਪਾਬੰਦੀਆਂ

ਉਪ ਰਾਜਪਾਲ ਨੂੰ ਮਿਲਣ ਕੇਜਰੀਵਾਲ: ਕਾਂਗਰਸ

ਉਪ ਰਾਜਪਾਲ ਨੂੰ ਮਿਲਣ ਕੇਜਰੀਵਾਲ: ਕਾਂਗਰਸ

ਅਨਿਲ ਕੁਮਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਜਨਵਰੀ

ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਪਾਰਕ ਭਾਈਚਾਰੇ ਅਤੇ ਗਰੀਬ ਲੋਕਾਂ ਨੂੰ ਸਿਆਸੀ ਸੈਰ-ਸਪਾਟੇ ਲਈ ਵਿੱਤੀ ਰਾਹਤ ਤੋਂ ਜਾਣਬੁੱਝ ਕੇ ਵਾਂਝੇ ਕਰਨ ਲਈ ਕੋਵਿਡ-19 ਮਹਾਮਾਰੀ ਦੀ ਤੇਜੀ ਨੂੰ ਨਕਾਰ ਦਿੱਤਾ ਹੈ ਅਤੇ ਖੁਦ ਉਹ ਸਿਆਸੀ ਫੇਰੇ ’ਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਐੱਲਜੀ ਉਦਾਰੀਕਰਨ ਵਾਲੀ ਸ਼ਰਾਬ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਇਕਜੁੱਟ ਹਨ ਪਰ ਕਾਰੋਬਾਰੀ ਭਾਈਚਾਰੇ ਨੂੰ ਰਾਹਤ ਦੇਣ ਲਈ ਨਹੀਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਨੂੰ ਉਪ ਰਾਜਪਾਲ ਨਾਲ ਵਿਅਕਤੀਗਤ ਤੌਰ ’ਤੇ ਮੁਲਾਕਾਤ ਕਰਨੀ ਚਾਹੀਦੀ ਸੀ ਅਤੇ ਕੋਵਿਡ ਮਾਮਲਿਆਂ ਦੇ ਵਧਣ ਕਾਰਨ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੁਆਰਾ ਸੁਝਾਈਆਂ ਪਾਬੰਦੀਆਂ ਨੂੰ ਘੱਟ ਕਰਨ ਦੀ ਜ਼ਰੂਰਤ ’ਤੇ ਚਰਚਾ ਕਰਨੀ ਚਾਹੀਦੀ ਹੈ। ਅਨਿਲ ਕੁਮਾਰ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਅਰਵਿੰਦ ਨੇ ਉਪ ਰਾਜਪਾਲ ਨੂੰ ਪੱਤਰ ਲੀਕ ਕਰ ਕੇ ਪਾਬੰਦੀਆਂ ਵਿੱਚ ਢਿੱਲ ਨਾ ਦੇਣ ਲਈ ਜ਼ਿੰਮੇਵਾਰ ਠਹਿਰਾਇਆ। ਕਾਂਗਰਸ ਵੱਲੋਂ ਜਿਸਤ-ਟਾਂਕ ਪਾਬੰਦੀ ਅਤੇ ਹਫਤੇ ਦੇ ਅੰਤ ਵਿੱਚ ਕਰਫਿਊ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਗਈ ਸੀ ਤਾਂ ਜੋ ਸਾਰੀਆਂ ਵਪਾਰਕ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਦਿੱਲੀ ਕਾਂਗਰਸ ਲਗਾਤਾਰ ਮੰਗ ਕਰ ਰਹੀ ਹੈ ਕਿ ਕੇਜਰੀਵਾਲ ਸਰਕਾਰ ਪਾਬੰਦੀਆਂ ਅਤੇ ਕਰਫਿਊ ਦਾ ਐਲਾਨ ਕਰਨ ਤੋਂ ਪਹਿਲਾਂ ਕੁਝ ਰਾਹਤ ਪੈਕੇਜ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਔਡ-ਈਵਨ ਪਾਬੰਦੀ ਅਤੇ ਹਫਤੇ ਦੇ ਅੰਤ ਵਿੱਚ ਕਰਫਿਊ ਨੇ ਦੁਕਾਨਦਾਰਾਂ, ਵਪਾਰੀਆਂ ਅਤੇ ਮਜ਼ਦੂਰਾਂ ਨੂੰ ਆਰਥਿਕ ਤੌਰ ’ਤੇ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿਹਾ ਕਿ ਜਦੋਂ ਕੇਜਰੀਵਾਲ ਸਰਕਾਰ ਇਹ ਦਾਅਵਾ ਕਰ ਰਹੀ ਹੈ ਕਿ ਕੋਵਿਡ-19 ਮਹਾਮਾਰੀ ਦੇ ਮਾਮਲਿਆਂ ਵਿੱਚ ਕਮੀ ਆਈ ਹੈ, ਤਾਂ ਕੋਵਿਡ ਪਾਬੰਦੀਆਂ ਅਤੇ ਕਰਫਿਊ ਵਿੱਚ ਢਿੱਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਜਾ ਰਹੇ ਰਾਜਾਂ ਵਿੱਚ ਸਿਆਸੀ ਪ੍ਰਚਾਰ ਲਈ ਜਾਣ ਦੀ ਕਾਹਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਕੋਵਿਡ-19 ਦੇ ਟੈਸਟਾਂ ਨੂੰ ਘਟਾ ਕੇ ਇਹ ਸਾਬਤ ਕਰ ਰਹੇ ਹਨ ਕਿ ਦਿੱਲੀ ਵਿੱਚ ਕੋਵਿਡ ਦੇ ਮਾਮਲੇ ਘੱਟ ਰਹੇ ਹਨ, ਹਾਲਾਂਕਿ ਕੋਵਿਡ ਮਾਮਲੇ ਵਧਦ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All