ਕੇਜਰੀਵਾਲ ਭਲਕ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਵਿੱਚ ਹੜ੍ਹਾਂ ਵੱਲੋਂ ਮਚਾਈ ਤਬਾਹੀ ਦਰਮਿਆਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 4 ਸਤੰਬਰ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨਾਲ ਮੁਲਾਕਾਤ...
Advertisement
ਪੰਜਾਬ ਵਿੱਚ ਹੜ੍ਹਾਂ ਵੱਲੋਂ ਮਚਾਈ ਤਬਾਹੀ ਦਰਮਿਆਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 4 ਸਤੰਬਰ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨਾਲ ਮੁਲਾਕਾਤ ਤੋਂ ਇਲਾਵਾ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੰਘੇ ਦਿਨ ਦੇਸ਼ ਦੇ ਲੋਕਾਂ ਨੂੰ ਵੀ ਪੰਜਾਬ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੀ ਤਰਫੋਂ ਵੀ ਮਦਦ ਭੇਜਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਦਿੱਲੀ ਦੇ ਘਰ ਘਰ ਵਿੱਚ ਪਹੁੰਚ ਕੇ ਪੰਜਾਬ ਲਈ ਮਦਦ ਇਕੱਠੀ ਕਰਨ ਦਾ ਵੀ ਦਾਅਵਾ ਕੀਤਾ ਗਿਆ ਸੀ।
Advertisement
Advertisement
×