ਬੀਤੇ ਦਿਨੀਂ ਹਰਿਆਣਾ ਸਾਹਿਤ ਤੇ ਸੰਸਕ੍ਰਿਤੀ ਅਕਾਦਮੀ ਵੱਲੋਂ ਦਿ ਲਖਮੀ ਚੰਦ ਸਟੇਟ ਯੂਨੀਵਰਸਿਟੀ ਆਫ਼ ਪਰਫ਼ੋਰਮਿੰਗ ਐਂਡ ਵਿਜ਼ੂਅਲ ਆਰਟਸ ਰੋਹਤਕ ਵਿੱਚ ਕਰਵਾਏ ਸੂਬਾ ਪੱਧਰੀ ਸਾਹਿਤਕਾਰ ਸਨਮਾਨ ਸਮਾਰੋਹ ਦੌਰਾਨ ਕਹਾਣੀਕਾਰ ਅਤੇ ਪੰਜਾਬੀ ਸਾਹਿਤ ਸਭਾ ਦੇ ਡਾਇਰੈਕਟਰ ਕੇਸਰਾ ਰਾਮ ਨੂੰ ਪੰਜਾਬੀ ਸਾਹਿਤ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਵੱਕਾਰੀ ‘ਸੰਤ ਤਰਨ ਸਿੰਘ ਵਹਿਮੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਦੋ ਲੱਖ ਰੁਪਏ ਨਗਦ ਰਾਸ਼ੀ, ਸ਼ਾਲ ਅਤੇ ਸਨਮਾਨ ਪੱਤਰ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੇਸਰਾ ਰਾਮ ਨੇ ਕਿਹਾ ਕਿ ਆਪਣੇ ਹੀ ਇਲਾਕੇ ਦੇ ਮਹਾਨ ਸੰਤ ਤਰਨ ਸਿੰਘ ਵਹਿਮੀ ਜੀ ਦੇ ਨਾਂ ’ਤੇ ਸਥਾਪਤ ਇਹ ਪੁਰਸਕਾਰ ਹਾਸਲ ਕਰ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਕੇਸਰਾ ਰਾਮ ਦੀਆਂ ਹੁਣ ਤੱਕ ਪੰਜ ਕਹਾਣੀ ਸੰਗ੍ਰਹਿ ਅਤੇ ਇੱਕ ਨਾਵਲ ਸਮੇਤ ਕੁੱਲ 20 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਅੱਜ-ਕੱਲ੍ਹ ਉਹ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੇ ਤਿਮਾਹੀ ਰਸਾਲੇ ‘ਸਮਕਾਲੀ ਸਾਹਿਤ’ ਦੇ ਸੰਪਾਦਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀਆਂ ਲਿਖਤਾਂ ਕਈ ਯੂਨੀਵਰਸਿਟੀਆਂ ਦੇ ਸਿਲੇਬਸਾਂ ਦਾ ਹਿੱਸਾ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀਆਂ ਪੰਜ ਪੁਸਤਕਾਂ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਬਿਹਤਰੀਨ ਪੁਸਤਕ ਪੁਰਸਕਾਰ ਅਤੇ ਕੈਨੇਡਾ ਦਾ ਵੱਕਾਰੀ ‘ਢਾਹਾਂ ਪੁਰਸਕਾਰ’ ਸਮੇਤ ਕਈ ਪੁਰਸਕਾਰ ਮਿਲ ਚੁੱਕੇ ਹਨ। ਉਨ੍ਹਾਂ ਦੀ ਇਸ ਵਿਸ਼ੇਸ਼ ਪ੍ਰਾਪਤੀ ’ਤੇ ਸਾਹਿਤਕ ਜਗਤ ਵਿੱਚ ਖ਼ੁਸ਼ੀ ਦੀ ਲਹਿਰ ਹੈ। ਅਕੈਡਮੀ ਆਫ਼ ਫ਼ਾਈਨ ਆਰਟਸ ਐਂਡ ਲਿਟਰੇਚਰ ਦੀ ਬਾਨੀ ਪਦਮ ਸ੍ਰੀ ਅਜੀਤ ਕੌਰ ਅਤੇ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੀ ਚੇਅਰਪਰਸਨ ਪ੍ਰੋ. ਰੇਣੂਕਾ ਸਿੰਘ ਸਣੇ ਹੋਰਾਂ ਨੇ ਕੇਸਰਾ ਰਾਮ ਨੂੰ ਵਧਾਈ ਦਿੱਤੀ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

