ਖੁਰਾਣਾ ਅਕਾਲੀ ਦਲ ਦਿੱਲੀ ’ਚ ਸ਼ਾਮਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਵਿੰਦਰ ਸਿੰਘ ਖੁਰਾਣਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕਾਲਕਾ ਨੇ ਕਿਹਾ ਕਿ ਰਵਿੰਦਰ ਸਿੰਘ ਖੁਰਾਣਾ ਵਰਗੀਆਂ ਸਮਰਪਿਤ, ਸੰਘਰਸ਼ਸ਼ੀਲ ਅਤੇ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਰਵਿੰਦਰ ਸਿੰਘ ਖੁਰਾਣਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕਾਲਕਾ ਨੇ ਕਿਹਾ ਕਿ ਰਵਿੰਦਰ ਸਿੰਘ ਖੁਰਾਣਾ ਵਰਗੀਆਂ ਸਮਰਪਿਤ, ਸੰਘਰਸ਼ਸ਼ੀਲ ਅਤੇ ਪੰਥਕ ਸੋਚ ਵਾਲੀਆਂ ਸ਼ਖ਼ਸੀਅਤਾਂ ਦੇ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ਨਾਲ ਸੰਸਥਾ ਦੀ ਤਾਕਤ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੁਰਾਣਾ ਦੇ ਪਾਰਟੀ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਅਤੇ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਦਾ ਤੋਂ ਹੀ ਪੰਥ ਅਤੇ ਸੰਗਤ ਦੀ ਨਿਸ਼ਕਾਮ ਸੇਵਾ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਕੌਮੀ ਏਕਤਾ ਦੇ ਮਹਾਨ ਉਦੇਸ਼ਾਂ ਲਈ ਵਚਨਬੱਧ ਰਹੀ ਹੈ।
Advertisement
Advertisement
×

