ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੀਰਤਨ ਤੇ ਗੁਰਮਤਿ ਮੁਕਾਬਲਾ ਕਰਵਾਇਆ

ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ
ਜੇਤੂਆਂ ਦਾ ਸਨਮਾਨ ਕਰਦੇ ਹੋਏ ਰਾਜਿੰਦਰ ਸਿੰਘ ਵਿਰਾਸਤ ਤੇ ਹੋਰ। -ਫੋਟੋ: ਕੁਲਦੀਪ ਸਿੰਘ
Advertisement

ਵਿਰਾਸਤ ਸਿੱਖਇਜ਼ਮ ਟਰੱਸਟ ਦਿੱਲੀ ਵੱਲੋਂ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਦਿਆ ਕੇਂਦਰ, ਮਹਿਰੌਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਅਤੇ ਗੁਰਮਤਿ ਮੁਕਾਬਲਾ ਕਰਵਾਇਆ ਗਿਆ। ਇਸ ਦਾ ਵਿਸ਼ਾ ਸੀ ‘ਸ਼ਹਾਦਤ ਉਪਰੰਤ ਹਲੀਮੀ ਰਾਜ’। ਇਸ ਮੌਕੇ ਵਿੱਦਿਆ ਕੇਂਦਰ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਰਾਹੀਂ ਰਸਭਿੰਨੇ ਕੀਰਤਨ ਨਾਲ ਪ੍ਰੋਗਰਾਮ ਦੀ ਆਰੰਭਤਾ ਕੀਤੀ। ਉਪਰੰਤ ਕੇਂਦਰ ਦੇ ਵਿਦਿਆਰਥੀਆਂ ਨੇ ਆਪਣੇ ਸ਼ਬਦਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਉੱਤੇ ਸੁੰਦਰ ਵਿਚਾਰ ਰੱਖੇ। ਇਸ ਮੌਕੇ ਟਰੱਸਟ ਦੇ ਚੇਅਰਮੈਨ ਰਾਜਿੰਦਰ ਸਿੰਘ ਵਿਰਾਸਤ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਜਿੱਥੇ ਸਾਡਾ ਮਕਸਦ ਸਿੱਖ ਇਤਿਹਾਸ ਨਾਲ ਬੱਚਿਆਂ ਨੂੰ ਜੋੜਨਾ ਸੀ, ਉੱਥੇ ਨਾਲ ਹੀ ਸਾਡਾ ਟੀਚਾ ਇਹ ਵੀ ਸੀ ਕਿ ਮਹਾਰਾਜਾ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਬੱਚੇ ਆਪਣੇ ਜੀਵਨ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੋਣ। ਕੇਂਦਰ ਵੱਲੋਂ ਗਿਆਨੀ ਸੁਬਰਣ ਸਿੰਘ ਨੇ ਟਰੱਸਟ ਦੀ ਅਗਾਊਂ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੇ ਸਾਡੇ ਬੱਚਿਆਂ ਵਿੱਚ ਸਟੇਜ ਉੱਤੇ ਬੋਲਣ ਦੇ ਹੌਂਸਲੇ ਵਿੱਚ ਵਾਧਾ ਕੀਤਾ ਹੈ। ਜੇਤੂ ਵਿਦਿਆਰਥੀਆਂ ਜਤਿਨ ਸਿੰਘ ਨੂੰ ਪਹਿਲੇ, ਵਿਸ਼ਾਲ ਸਿੰਘ ਨੂੰ ਦੂਸਰੇ ਅਤੇ ਵਿਨੋਦ ਸਿੰਘ ਨੂੰ ਤੀਸਰੇ ਥਾਂ ’ਤੇ ਆਉਣ ਲਈ ਸਨਮਾਨਿਤ ਕੀਤਾ ਗਿਆ। ਨਾਲ ਹੀ ਸਰਨ ਸਿੰਘ ਨੂੰ ਪੰਥ ਲਈ ਨਿਸ਼ਕਾਮ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਅੰਤ ’ਚ ਟਰੱਸਟ ਦੇ ਅੰਤਰਿਮ ਮੈਂਬਰ ਸੁਰਿੰਦਰ ਕੌਰ ਅਤੇ ਹਰਮਿੰਦਰ ਸਿੰਘ ਨੇ ਵਿਦਿਆ ਕੇਂਦਰ ਦੇ ਸਮੂਹ ਪ੍ਰਬੰਧਕਾਂ ਦਾ ਤਹਿਦਿਲੋਂ ਧੰਨਵਾਦ ਕੀਤਾ।

Advertisement
Advertisement
Show comments