DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਤਾ ਸੁੰਦਰੀ ਕਾਲਜ ਵਿੱਚ ਕੀਰਤਨ ਮੁਕਾਬਲੇ ਕਰਵਾਏ

ਕੁਲਦੀਪ ਸਿੰਘ ਨਵੀਂ ਦਿੱਲੀ, 24 ਅਕਤੂਬਰ ਇੱਥੋਂ ਦੇ ਮਾਤਾ ਸੁੰਦਰੀ ਕਾਲਜ ਫਾਰ ਵਿਮੈੱਨ ਵੱਲੋਂ ਦੋ ਰੋਜ਼ਾ ਕੀਰਤਨ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਕਾਲਜ ਵਿਦਿਆਰਥੀਆਂ ਦੇ ਨਾਲ-ਨਾਲ ਨਰਸਰੀ, ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ।...
  • fb
  • twitter
  • whatsapp
  • whatsapp
featured-img featured-img
ਜੇਤੂਆਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ, ਜਸਵਿੰਦਰ ਸਿੰਘ ਜੌਲੀ ਤੇ ਹੋਰ।
Advertisement

ਕੁਲਦੀਪ ਸਿੰਘ

ਨਵੀਂ ਦਿੱਲੀ, 24 ਅਕਤੂਬਰ

Advertisement

ਇੱਥੋਂ ਦੇ ਮਾਤਾ ਸੁੰਦਰੀ ਕਾਲਜ ਫਾਰ ਵਿਮੈੱਨ ਵੱਲੋਂ ਦੋ ਰੋਜ਼ਾ ਕੀਰਤਨ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਕਾਲਜ ਵਿਦਿਆਰਥੀਆਂ ਦੇ ਨਾਲ-ਨਾਲ ਨਰਸਰੀ, ਪ੍ਰਾਇਮਰੀ, ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਾਲ ਦੇ ਮੁਕਾਬਲੇ ਦਾ ਮੁੱਖ ਵਿਸ਼ਾ ਸਿੱਖਾਂ ਦੇ ਚੌਥੇ ਗੁਰੂ ਗੁਰੂ ਰਾਮਦਾਸ ਜੀ ਨੂੰ ਸਮਰਪਿਤ ਸੀ। ਗੁਰੂ ਰਾਮ ਦਾਸ ਜੀ ਨੇ ਪੰਥ ਦੀ ਸਥਾਪਨਾ ਖਾਤਰ, ਸਿੱਖ ਧਰਮ ਨੂੰ ਰੂਪ ਦੇਣ, ਬਰਾਬਰੀ ਅਤੇ ਭਾਈਚਾਰਕ ਸੇਵਾ ਨੂੰ ਉਤਸ਼ਾਹਿਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਗੁਰੂ ਸਾਹਿਬ ਨੇ ਸਿੱਖਾਂ ਲਈ ਇੱਕ ਅਧਿਆਤਮਕ ਅਤੇ ਸੱਭਿਆਚਾਰਕ ਕੇਂਦਰ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕਰਕੇ ਇਨ੍ਹਾਂ ਸਿੱਖਿਆਵਾਂ ਨੂੰ ਦਿਸ਼ਾ ਨਿਰਦੇਸ਼ ਪ੍ਰਦਾਨ ਕੀਤਾ। ਉਦਘਾਟਨੀ ਸਮਾਰੋਹ ਪਹਿਲੇ ਦਿਨ ਕਾਲਜ ਗੁਰਦੁਆਰਾ ਸਾਹਿਬ ਵਿੱਚ ਹੋਇਆ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਜੱਜ ਸਾਹਿਬਾਨਾਂ ਦੇ ਨਾਲ-ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਟੀਮ ਕੋਆਰਡੀਨੇਟਰਾਂ ਦਾ ਸਵਾਗਤ ਕਰਦਿਆਂ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਸਮਾਗਮ ਦੇ ਪਹਿਲੇ ਦਿਨ ਹਰ ਪੱਧਰ ’ਤੇ ਗੁਰਬਾਣੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਗੁਰਬਾਣੀ ਮੁਕਾਬਲਾ ਗੁਰੂ ਰਾਮ ਦਾਸ ਜੀ ਦੁਆਰਾ ਰਚਿਤ ਕਰਹਲੇ ਅਤੇ ਲਾਵਾਂ ਬਾਣੀ ਅਤੇ ਘੋਸ਼ਣਾ ਦਾ ਵਿਸ਼ਾ ਉਨ੍ਹਾਂ ਦੇ ਜੀਵਨ, ਸਿੱਖਿਆਵਾਂ ਅਤੇ ਵਿਚਾਰਧਾਰਾ ’ਤੇ ਅਧਾਰਤ ਸੀ। ਲਗਭਗ 230 ਵਿਦਿਆਰਥੀਆਂ ਨੇ ਹਰ ਪੱਧਰ ’ਤੇ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਤਰ੍ਹਾਂ ਹੀ ਘੋਸ਼ਣਾ ਮੁਕਾਬਲੇ ਵਿੱਚ 200 ਤੋਂ ਵਧ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੇ ਦੂਜੇ ਦਿਨ ਕੀਰਤਨ ਅਤੇ ਅੱਖਰਕਾਰੀ (ਗੁਰਬਾਣੀ ਕੈਲੀਗ੍ਰਾਫੀ) ਦੇ ਮੁਕਾਬਲੇ ਕਰਵਾਏ ਗਏ। ਅੱਖਰਕਾਰੀ ਮੁਕਾਬਲੇ ਦੀ ਸ਼ੁਰੂਆਤ ਪਿਛਲੇ ਸਾਲ ਕੀਤੀ ਸੀ। ਇਨ੍ਹਾਂ ਦੋਵਾਂ ਵਰਗਾਂ ਵਿੱਚ ਅੱਖਰਕਾਰੀ ਮੁਕਾਬਲੇ ’ਚ 100 ਤੋਂ ਵੀ ਵਧ ਪ੍ਰਤੀਯੋਗੀਆਂ ਨੇ ਭਾਗ ਲਿਆ। ਹਰ ਪੱਧਰ ’ਤੇ ਕੀਰਤਨ ਮੁਕਾਬਲੇ ਵੀ ਕਰਵਾਏ ਗਏ ਜਿਸ ਵਿੱਚ ਵੀ 53 ਤੋਂ ਵੱਧ ਟੀਮਾਂ ਨੇ ਭਾਗ ਲਿਆ। ਦੂਜੇ ਦਿਨ ਕਾਲਜ ਦੇ ਗੁਰਦੁਆਰਾ ਸਾਹਿਬ ਵਿੱਚ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਵਾਲੇ ਜਸਵਿੰਦਰ ਸਿੰਘ ਜੌਲੀ, ਸਤਨਾਮ ਸਿੰਘ, ਕੁਲਬੀਰ ਸਿੰਘ, ਰਜਿੰਦਰ ਸਿੰਘ ਵਿਰਾਸਤ ਅਤੇ ਪ੍ਰਿੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਆ। ਜਸਵਿੰਦਰ ਸਿੰਘ ਜੌਲੀ ਨੇ ਮੁਕਾਬਲੇ ਕਰਵਾਉਣ ਲਈ ਪ੍ਰਬੰਧਕੀ ਟੀਮ ਡਾ. ਇਸ਼ਲੀਨ ਕੌਰ, ਪ੍ਰੋ. ਹਰਲੀਨ ਕੌਰ ਅਤੇ ਜਸਮੀਤ ਕੌਰ ਤੇ ਰਸ਼ਮੀ ਸਿੰਘ ਦੀ ਪ੍ਰਸ਼ੰਸਾ ਕੀਤੀ।

Advertisement
×