ਪਿਸ਼ਾਵਰੀ ਬਿਰਾਦਰੀ ਵੱਲੋਂ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਘਰ ’ਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਦਿੱਲੀ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਕੋਛੜ ਸਮੇਤ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਪ੍ਰੋਗਰਾਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਪਿਸ਼ਾਵਰੀ ਬਿਰਾਦਰੀ ਵੱਲੋਂ ਹਰਿੰਦਰ ਸਿੰਘ, ਜੋਗਿੰਦਰ ਸਿੰਘ ਠੁਕਰਾਲ, ਨਰਿੰਦਰ ਸਿੰਘ ਢੀਂਗਰਾ, ਬਲਜੀਤ ਸਿੰਘ ਢੀਂਗਰਾ, ਦਿਲਬਾਗ ਸਿੰਘ, ਤੀਰਥ ਸਿੰਘ ਮਰਾਂਗ, ਹਰਨਾਮ ਸਿੰਘ, ਗੁਰਿੰਦਰ ਸਿੰਘ, ਮੋਹਿਨੀ ਨਾਰੰਗ, ਮਨਪ੍ਰੀਤ ਸਿੰਘ, ਸਰਨ ਸਿੰਘ, ਪ੍ਰੇਮ ਸਿੰਘ ਗੁੰਬਰ, ਗੁਰਚਰਨ ਸਿੰਘ ਚੰਨੀ, ਰਾਜੂ ਹੋਰਾ, ਗੁਰਦੀਪ ਸਿੰਘ, ਰਾਜੂ ਢੀਂਗਰਾ, ਬਲਵੰਤ ਸਿੰਘ, ਪ੍ਰੀਤਮ ਸਿੰਘ ਅਤੇ ਗੋਲਾ ਮਖੀਜਾ ਸਮੇਤ ਹੋਰ ਸੇਵਾਦਾਰਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ। ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਪਹੁੰਚੀ ਸੰਗਤ ਅਤੇ ਪਤਵੰਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

