ਕੀਰਤਨ ਦਰਬਾਰ 15 ਨੂੰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 15 ਦਸੰਬਰ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਬਿੰਦਪੁਰੀ ਵਿੱਚ ਹੋਵੇਗਾ।...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 15 ਦਸੰਬਰ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਹ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਬਿੰਦਪੁਰੀ ਵਿੱਚ ਹੋਵੇਗਾ। ਕਮੇਟੀ ਪ੍ਰਧਾਨ ਕਾਲਕਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਅਤੇ ਅਟੱਲ ਹਿੰਮਤ ਧਾਰਮਿਕ ਇਤਿਹਾਸ ਦੀ ਸਭ ਤੋਂ ਸੁਨਹਿਰੀ ਅਤੇ ਮਹਾਨ ਵਿਰਾਸਤ ਹੈ। ਬਾਬਾ ਫ਼ਤਹਿ ਸਿੰਘ ਦੇ ਜਨਮ ਦਿਹਾੜੇ ’ਤੇ ਉਨ੍ਹਾਂ ਦੇ ਅਟੁੱਟ ਧਰਮ-ਨਿਸ਼ਠਾ ਅਤੇ ਕੁਰਬਾਨੀ ਨੂੰ ਯਾਦ ਕਰਨਾ ਸਾਡੇ ਲਈ ਰੂਹਾਨੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਰਾਬਤਾ-ਏ-ਰੂਹਾਨੀਅਤ ਨਾਲ ਭਰਪੂਰ ਹੋਵੇਗਾ ਜਿਸ ਵਿੱਚ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਭਰੀਆਂ ਗੱਥਾਵਾਂ ਨੂੰ ਵੀ ਉਜਾਗਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਸੱਚੇ ਅਰਥਾਂ ਵਿੱਚ ਪ੍ਰੇਰਿਤ ਕੀਤਾ ਜਾ ਸਕੇ।
Advertisement
Advertisement
