ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੱਦਾਖ ਦੇ ਰਾਜਪਾਲ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਗਵਰਨਰ ਕਵਿੰਦਰ ਗੁਪਤਾ ਦਾ ਸਨਮਾਨ
ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਦਾ ਸਵਾਗਤ ਕਰਦੇ ਹੋਏ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ
Advertisement

ਲਦਾਖ ਦੇ ਨਵੇਂ ਨਿਯੁਕਤ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਅੱਜ ਇਥੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸਿੱਖ ਸੰਗਤ ਵੱਲੋਂ ਉਨ੍ਹਾਂ ਨੂੰ ਸਿਰੋਪਾ ਅਤੇ ਸਿਮਰਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਵਧਾਈ ਦਿੱਤੀ ਅਤੇ ਲਦਾਖ ਦੇ ਲੈਫਟੀਨੈਂਟ ਗਵਰਨਰ ਵਜੋਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਕਵਿੰਦਰ ਗੁਪਤਾ ਨੇ ਵੀ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਨੂੰ ਬਹੁਤ ਘੱਟ ਖ਼ਰਚੇ ‘ਤੇ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਦੀ ਸ਼ਲਾਘਾ ਕੀਤੀ। ਉਨ੍ਹਾਂ ਦੀ ਇਹ ਯਾਤਰਾ ਸਿਰਫ਼ ਇੱਕ ਆਧਿਆਤਮਿਕ ਸਫਰ ਹੀ ਨਹੀਂ ਸੀ, ਸਗੋਂ ਇਹ ਆਪਸੀ ਸਨਮਾਨ, ਰਾਜਨੀਤਿਕ ਸਮਰਪਣ ਤੇ ਧਾਰਮਿਕ ਏਕਤਾ ਵੱਲ ਇੱਕ ਸੰਕੇਤ ਸੀ। ਕਾਲਕਾ ਨੇ ਦੱਸਿਆ ਕਿ ਸ੍ਰੀ ਗੁਪਤਾ ਨੇ ਆਪਣੀ ਸਕੂਲੀ ਸਿੱਖਿਆ ਅਤੇ ਕਈ ਸਾਲਾਂ ਦੀ ਕਾਲਜ ਵਿਦਿਆ ਦੌਰਾਨ ਜੀਵਨ ਪੰਜਾਬ ਵਿੱਚ ਬਿਤਾਇਆ ਨੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ।

Advertisement
Advertisement