ਸਰਬਜੀਤ ਸਿੰਘ ਭੱਟੀ
ਲਾਲੜੂ , 2 ਜੂਨ
ਇਥੋਂ ਨਜ਼ਦੀਕੀ ਪਿੰਡ ਸਰਸੀਣੀ ਵਿੱਚ ਅੱਜ ਤੜਕੇ ਚਾਰ ਵਜੇ ਦੇ ਕਰੀਬ ਮਨਾਲੀ ਤੋਂ ਦਿੱਲੀ ਜਾ ਰਹੀ ਪ੍ਰਾਈਵੇਟ ਟੂਰਿਸਟ ਬੱਸ ਵਿੱਚ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ, ਜਦ ਕਿ ਡਰਾਈਵਰ ਦੀ ਸੂਝਬੂਝ ਨਾਲ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਸਵਾਰੀਆਂ ਦਾ ਸਾਮਾਨ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਡੇਰਾਬੱਸੀ ਦੀਆਂ ਦੋ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ, ਜਿਸ ਦੌਰਾਨ ਫਾਇਰਮੈਨ ਮਲਕੀਤ ਸਿੰਘ ਫੱਟੜ ਹੋ ਗਿਆ।