ਭ੍ਰਿਸ਼ਟ ਵਿਅਕਤੀਆਂ ਨੂੰ ਪਾਰਟੀ ’ਚ ਸ਼ਾਮਲ ਕਰਾਉਣ ਵਾਲੇ ਆਗੂ ਵੀ ਅਸਤੀਫ਼ੇ ਦੇਣ: ਕੇਜਰੀਵਾਲ
‘ਆਪ’ ਨੇ ਭਾਜਪਾ ’ਤੇ ਕੇਜਰੀਵਾਲ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼ ਲਾਏ
Advertisement
ਦਾਗ਼ੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਨੂੰ ਹਟਾਉਣ ਸਬੰਧੀ ਬਿੱਲਾਂ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਟਿੱਪਣੀਆਂ ਤੋਂ ਬਾਅਦ ਵਿਰੋਧੀ ਪਾਰਟੀਆਂ ਸਰਕਾਰ ਨੂੰ ਸਵਾਲ ਕਰ ਰਹੀਆਂ ਹਨ। ‘ਆਪ’ ਨੇ ਅੱਜ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਸਾਜ਼ਿਸ਼ ਘੜੀ ਸੀ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਜਾਂ ਗੰਭੀਰ ਅਪਰਾਧਾਂ ਦੇ ਮੁਲਜ਼ਮ ਮੁੱਖ ਮੰਤਰੀ ਜਾਂ ਪ੍ਰਧਾਨ ਮੰਤਰੀ ਲਈ ਜੇਲ੍ਹ ਤੋਂ ਸਰਕਾਰ ਚਲਾਉਣਾ ਗਲਤ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ਼ਾਹ ’ਤੇ ਤਨਜ਼ ਕਸਦਿਆਂ ਸਵਾਲ ਕੀਤਾ ਕਿ ਜਿਹੜਾ ਆਗੂ ‘ਭ੍ਰਿਸ਼ਟ’ ਵਿਅਕਤੀਆਂ ਨੂੰ ਆਪਣੀਆਂ ਪਾਰਟੀਆਂ ’ਚ ਸ਼ਾਮਲ ਕਰਦੇ ਹਨ ਅਤੇ ਉਨ੍ਹਾਂ ਨੂੰ ਅਹੁਦੇ ਦੇ ਕੇ ਸਨਮਾਨਤ ਕਰਦੇ ਹਨ, ਕੀ ਉਨ੍ਹਾਂ ਨੂੰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਨਹੀਂ ਦੇ ਦੇਣੇ ਚਾਹੀਦੇ। ਪੀਟੀਆਈ
Advertisement
Advertisement
×