ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ’ਚ ਘੱਟ-ਗਿਣਤੀ ਮਾਮਲਿਆਂ ਦੀ ਮੰਤਰੀ ਸਮ੍ਰਿਤੀ ਜ਼ੁਬੈਨ ਇਰਾਨੀ ਨੂੰ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪੱਤਰ ਲਿਖ ਕੇ ਘੱਟ ਗਿਣਤੀ ਵਿਦਿਆਰਥੀਆਂ ਨੂੰ ਮਿਲਣ ਵਾਲੀ ਕਈ ਵਜ਼ੀਫਾ ਯੋਜਨਾਵਾਂ ’ਚ ਰਾਹਤ ਦਿਲਾਉਣ ਦੀ ਮੰਗ ਕੀਤੀ ਹੈ। ਕਾਲਕਾ ਅਤੇ ਕਾਹਲੋਂ ਦੁਆਰਾ ਕੇਂਦਰੀ ਮੰਤਰੀ ਨੂੰ ਲਿਖੇ ਗਏ ਪੱਤਰ ’ਚ ਇਕ ਵੱਡੀ ਮੰਗ ਪ੍ਰੀ-ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਘੱਟ ਗਿਣਤੀ ਵਿਦਿਆਰਥੀਆਂ ਲਈ ਆਮਦਨ ਸੀਮਾ ਨੂੰ 1 ਲੱਖ ਤੋਂ ਵਧਾ ਕੇ 5 ਲੱਖ ਕਰਨਾ ਹੈ। ਜਮਾਤ 1 ਤੋਂ 5ਵੀਂ ਤੱਕ ਦੇ ਵਿਦਿਆਰਥੀਆਂ ਦਾ ਵਜ਼ੀਫਾ ਵਧਾਕੇ ਘੱਟੋ-ਘੱਟ 1000 ਰੁਪਏ ਪ੍ਰਤੀ ਮਹੀਨਾ (10 ਮਹੀਨੇ ਲਈ) ਕਰਨ ਦੀ ਮੰਗ ਕੀਤੀ ਗਈ ਹੈ।