ਦਿੱਲੀ ਵਿੱਚ ਹਲਕੇ ਮੀਂਹ ਨੇ ਲੋਕਾਂ ਨੂੰ ਕੰਬਣੀ ਛੇੜੀ

ਦਿੱਲੀ ਵਿੱਚ ਹਲਕੇ ਮੀਂਹ ਨੇ ਲੋਕਾਂ ਨੂੰ ਕੰਬਣੀ ਛੇੜੀ

ਨਵੀਂ ਦਿੱਲੀ ਵਿੱਚ ਮੀਂਹ ਪੈਣ ਮਗਰੋਂ ਕੌਮੀ ਮਾਰਗ ਤੋਂ ਲੰਘਦੇ ਹੋਏ ਵਾਹਨ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਜਨਵਰੀ

ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਜ ਸਵੇਰੇ ਹਲਕਾ ਮੀਂਹ ਪਿਆ ਅਤੇ ਤਾਪਮਾਨ 11.5 ਡਿਗਰੀ ਸੈਲਸੀਅਰ ਰਿਹਾ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ ਚਾਰ ਡਿਗਰੀ ਵੱਧ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਅਨੁਸਾਰ ਦਿੱਲੀ ਵਿੱਚ 22 ਜਨਵਰੀ ਤਕ 68 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ 1995 ਤੋਂ ਬਾਅਦ ਸਭ ਤੋਂ ਵੱਧ ਹੈ। 1995 ਵਿੱਚ 69.8 ਮਿਲੀਮੀਟਰ ਮੀਂਹ ਪਿਆ ਸੀ।

ਸ਼ੁੱਕਰਵਾਰ ਰਾਤ 11:30 ਵਜੇ ਤੋਂ ਸ਼ਨਿਚਰਵਾਰ ਸਵੇਰੇ 8:30 ਵਜੇ ਤੱਕ ਸਫਦਰਜੰਗ ਮੌਸਮ ਆਬਜ਼ਰਵੇਟਰੀ ਨੇ 4.9 ਮਿਲੀਮੀਟਰ ਮੀਂਹ ਦਰਜ ਕੀਤਾ। ਇਸ ’ਚੋਂ ਸਵੇਰੇ 5.30 ਤੋਂ 8.30 ਵਜੇ ਦਰਮਿਆਨ 2.7 ਐਮ.ਐਮ. ਪਾਲਮ ਆਬਜ਼ਰਵੇਟਰੀ ਵਿੱਚ 6.3 ਮਿਲੀਮੀਟਰ ਦੇ ਨਾਲ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਅਯਾ ਨਗਰ ਮੌਸਮ ਆਬਜ਼ਰਵੇਟਰੀ ਵਿੱਚ 4.6 ਮਿਲੀਮੀਟਰ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਿਹਾ ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਸੀ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 19.6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਸੀ। ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਸਵੇਰੇ 8.30 ਵਜੇ ਤਾਪਮਾਨ 12 ਡਿਗਰੀ ਸੈਲਸੀਅਸ ਸੀ। 27 ਜਨਵਰੀ ਤੱਕ, ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ।‌ ਮੀਂਹ ਦੇ ਬਾਵਜੂਦ ਦਿੱਲੀ ਦੀ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਰਹੀ ਤੇ ਏਕਿਊਆਈ 342 ’ਤੇ ਰਿਹਾ।

ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (ਸਫਰ) ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਰਾਤ ਭਰ ਬਾਰਿਸ਼ ਦੇ ਬਾਵਜੂਦ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਬਣੀ ਰਹੀ।  

ਮੀਂਹ ਕਾਰਨ ਬਾਜ਼ਾਰਾਂ ’ਚ ਸੁੰਨ ਪੱਸਰੀ

ਟੋਹਾਣਾ (ਪੱਤਰ ਪ੍ਰੇਰਕ): ਬੀਤੀ ਰਾਤ ਤੋਂ ਸ਼ੁਰੂ ਹੋਇਆ ਮੀਂਹ ਦੇਰ ਸ਼ਾਮ ਤਕ ਪੈਂਦੇ ਰਹਿਣ ਕਾਰਨ ਤਾਪਮਾਨ ਇਕ ਦਮ ਥੱਲੇ ਚਲਾ ਗਿਆ। ਠੰਢੀਆਂ ਤੇਜ਼ ਹਵਾਵਾਂ ਦਾ ਅਸਰ ਆਮ ਜਨਜੀਵਨ ’ਤੇ ਵੀ ਪਿਆ। ਬਾਜ਼ਾਰ ਸਾਰਾ ਦਿਨ ਸੁੰਨੇ ਰਹੇ। ਲੋਕ ਘਰਾਂ ਵਿੱਚ ਹੀ ਬੰਦ ਰਹੇ। ਇਸ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕਿਸਾਨ ਇਸ ਮੀਂਹ ਦਾ ਲਾਭ ਘੱਟ ਅਤੇ ਨੁਕਸਾਨ ਜ਼ਿਆਦਾ ਦੱਸ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All