ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਸਤੰਬਰ
ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਕੋਲੋਂ ਭਲਕੇ ਜੇਲ੍ਹ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੁੱਛ-ਪੜਤਾਲ ਕੀਤੀ ਜਾਵੇਗੀ। ਜੈਨ ਮੰਤਰੀਆਂ ਦੇ ਉਸ ਗਰੁੱਪ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਨਵੀਂ ਸ਼ਰਾਬ ਨੀਤੀ ਨੂੰ ਆਖ਼ਰੀ ਰੂਪ ਦੇਣ ਲਈ ਦਸਤਖ਼ਤ ਕੀਤੇ ਸਨ। ਸੀਬੀਆਈ ਅਦਾਲਤ ਦੀ ਜੱਜ ਗੀਤਾਂਜਲੀ ਗੋਇਲ ਨੇ (ਈਡੀ ਨੂੰ ਦਿੱਲੀ ਸ਼ਰਾਬ ਘੁਟਾਲੇ ਦੇ ਸਿਲਸਿਲੇ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਲੋਂ ਜੇਲ੍ਹ ਅੰਦਰ ਪੁੱਛ-ਪੜਤਾਲ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਉਸ ਸਮੇਂ ਆਇਆ ਜਦੋਂ ਈਡੀ ਨੇ ਮਾਮਲੇ ਦੇ ਸਬੰਧ ਵਿੱਚ ਉਸ ਕੋਲੋਂ ਪੁੱਛਗਿੱਛ ਲਈ ਤਿੰਨ ਤਰੀਕਾਂ ਦੀ ਮੰਗ ਕੀਤੀ। ਰਿਪੋਰਟਾਂ ਅਨੁਸਾਰ ਜੈਨ ਜੋ ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ, ਕੋਲੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾਵੇਗੀ ਕਿ ਕੀ ਆਬਕਾਰੀ ਨੀਤੀ ਵਿੱਚ ਸੋਧ ਦਾ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਕੋਈ ਸਿੱਧਾ ਪ੍ਰਭਾਵ ਸੀ।