ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਲੌਕਡਾਊਨ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ’ਤੇ ਦਿੱਲੀ ਪੁਲੀਸ ਨੇ 19 ਅਪਰੈਲ ਤੋਂ ਲੈ ਕੇ 13 ਮਈ ਤੱਕ 11 ਕਰੋੜ, 44 ਲੱਖ 83 ਹਜ਼ਾਰ ਤੋਂ ਵੱਧ ਰਕਮ ਦੇ ਜੁਰਮਾਨੇ ਵਸੂਲੇ ਹਨ। ਲੌਕਡਾਊਨ ਦੇ 25 ਦਿਨਾਂ ਦੌਰਾਨ ਪੁਲੀਸ ਨੇ 2 ਲੱਖ 85 ਹਜ਼ਾਰ ਤੋਂ ਵੱਧ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਤੇ ਉਨ੍ਹਾਂ ਦੇ ਚਲਾਨ ਕੱਟੇ। ਕਰੀਬ 5200 ਐੱਫਆਈਆਰਜ਼ ਦਰਜ ਕੀਤੀਆਂ ਤੇ 4500 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਹੁਣ ਮੌਕੇ ਉਪਰ ਹੀ ਚਲਾਨ ਕੀਤੇ ਜਾ ਰਹੇ ਹਨ। ਮੂੰਹਾਂ ’ਤੇ ਮਾਸਕ ਨਾ ਪਾਉਣ ਵਾਲੇ 52 ਹਜ਼ਾਰ ਤੋਂ ਵੱਧ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਨ੍ਹਾਂ ਵਿੱਚ ਉਹ ਲੋਕ ਵੀ ਸ਼ਾਮਲ ਹਨ, ਜੋ ਕਾਰਾਂ ਵੀ ਬਿਨਾਂ ਮਾਸਕ ਪਾਏ ਚਲਾ ਰਹੇ ਸਨ। 400 ਦੇ ਕਰੀਬ ਲੋਕਾਂ ਖ਼ਿਲਾਫ਼ ਇਕੱਠ ਦੇ ਦੋਸ਼ਾਂ ਹੇਠ ਕਾਰਵਾਈ ਕੀਤੀ ਗਈ ਹੈ।