ਨਵੀਂ ਦਿੱਲੀ, 4 ਅਕਤੂਬਰ
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਬਿਜਲੀ ਸਬਸਿਡੀ ਸਕੀਮ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਪੂਰੇ ਮਾਮਲੇ ਨੂੰ ਗੁਜਰਾਤ ਚੋਣਾਂ ਨਾਲ ਜੋੜਦਿਆਂ ਦਾਅਵਾ ਕੀਤਾ ਹੈ ਕਿ ਜਾਂਚ ਦੇ ਹੁਕਮ ਦੇਣ ਦਾ ਮਕਸਦ ਮੁਫਤ ਬਿਜਲੀ ਦੀ ਪਹਿਲ ਨੂੰ ਰੋਕਣਾ ਹੈ। ਉਪ ਰਾਜਪਾਲ ਦਫ਼ਤਰ ਦੇ ਸੂਤਰਾਂ ਅਨੁਸਾਰ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਹਫ਼ਤੇ ਵਿੱਚ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।