ਨਵੀਂ ਦਿੱਲੀ, 23 ਸਤੰਬਰ
ਹੈਦਰਾਬਾਦ ਦੇ ਈਐਸਆਈਸੀ ਹਸਪਤਾਲ ਤੇ ਮੈਡੀਕਲ ਕਾਲਜ ਦੇ ਡੀਨ ਐਮ ਸ੍ਰੀਨਿਵਾਸ ਨੂੰ ਏਮਜ਼ ਦਿੱਲੀ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਪ੍ਰਸੋਨਲ ਤੇ ਟਰੇਨਿੰਗ ਵਿਭਾਗ ਵਲੋਂ ਜਾਰੀ ਕੀਤੇ ਗਏ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਨਿਯੁਕਤੀ ਦੀ ਮਨਜ਼ੂਰੀ ਕੈਬਨਿਟ ਦੀ ਨਿਯੁਕਤੀ ਕਮੇਟੀ ਵੱਲੋਂ ਦਿੱਤੀ ਗਈ ਜਿਸ ਤੋਂ ਬਾਅਦ ਸ੍ਰੀਨਿਵਾਸ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ।