ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਝਾਰਖੰਡ ਵਿਚ ਦੋ ਗੇੜਾਂ ’ਚ 13 ਤੇ 20 ਨਵੰਬਰ ਅਤੇ ਮਹਾਰਾਸ਼ਟਰ ਵਿੱਚ ਇਕੋ ਗੇੜ ’ਚ 20 ਨਵੰਬਰ ਨੂੰ ਪੋਲਿੰਗ; ਨਤੀਜੇ 23 ਨਵੰਬਰ ਨੂੰ
Advertisement

ਨਵੀਂ ਦਿੱਲੀ, 15 ਅਕਤੂਬਰ

Maharashtra and Jharkhand Elections: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾਵਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਇੱਕੋ ਗੇੜ ਵਿਚ 20 ਨਵੰਬਰ ਨੂੰ ਹੋਣਗੀਆਂ, ਜਦੋਂਕਿ ਝਾਰਖੰਡ ਵਿਧਾਨ ਸਭਾ ਲਈ ਦੋ ਗੇੜਾਂ ਵਿਚ 13 ਤੇ 20 ਨਵੰਬਰ ਨੂੰ ਪੋਲਿੰਗ ਹੋਵੇਗੀ।

Advertisement

ਇਹ ਐਲਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ।

ਮਹਾਰਾਸ਼ਟਰ ਵਿਧਾਨ ਸਭਾ ਦੀਆਂ ਕੁੱਲ 288 ਸੀਟਾਂ ਹਨ ਅਤੇ ਮੌਜੂਦਾ ਵਿਧਾਨ ਸਭਾ ਦੀ ਮਿਆਦ ਆਗਾਮੀ 26 ਨਵੰਬਰ ਨੂੰ ਪੂਰੀ ਹੋਵੇਗੀ। ਸੂਬੇ ਦੀ ਵਿਧਾਨ ਸਭਾ ਵਿਚ 25 ਸੀਟਾਂ ਅਨੁਸੂਚਿਤ ਕਬੀਲਿਆਂ (ਐੱਸਟੀ) ਅਤੇ 29 ਅਨੁਸੂਚਿਤ ਜਾਤਾਂ (ਐੱਸਸੀ) ਲਈ ਰਾਖਵੀਆਂ ਹਨ, ਜਦੋਂਕਿ 234 ਸੀਟਾਂ ਜਨਰਲ ਹਨ।

ਝਾਰਖੰਡ ਵਿਧਾਨ ਸਭਾ ਦੀਆਂ ਕੁੱਲ 81 ਸੀਟਾਂ ਹਨ ਅਤੇ ਮੌਜੂਦਾ ਵਿਧਾਨ ਸਭਾ ਦੀ ਮਿਆਦ 5 ਜਨਵਰੀ, 2025 ਨੂੰ ਪੂਰੀ ਹੋਵੇਗੀ। ਸੂਬੇ ਦੀ ਵਿਧਾਨ ਸਭਾ ਵਿਚ 28 ਸੀਟਾਂ ਅਨੁਸੂਚਿਤ ਕਬੀਲਿਆਂ (ਐੱਸਟੀ) ਅਤੇ 9 ਅਨੁਸੂਚਿਤ ਜਾਤਾਂ (ਐੱਸਸੀ) ਲਈ ਰਾਖਵੀਆਂ ਹਨ, ਜਦੋਂਕਿ 44 ਸੀਟਾਂ ਜਨਰਲ ਹਨ। -ਪੀਟੀਆਈ

Advertisement