ਮਲੇਰੀਆ ਨੇ ਦਿੱਲੀ ਵਿੱਚ ਦਸ ਸਾਲ ਦਾ ਰਿਕਾਰਡ ਤੋੜਿਆ: ਭਾਰਦਵਾਜ
ਪਾਰਟੀ ਹੈੱਡਕੁਆਰਟਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਮਲੇਰੀਆ ਦੇ ਮਾਮਲਿਆਂ ਨੇ ਦਿੱਲੀ ਵਿੱਚ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਜਦੋਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਭਾਜਪਾ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕਈ ਹੋਰ ਮੰਤਰੀ ਲਗਾਤਾਰ ਕਹਿੰਦੇ ਰਹੇ ਕਿ ਇਸ ਵਾਰ ਮੌਨਸੂਨ ਵਿੱਚ ਪਾਣੀ ਨਹੀਂ ਭਰੇਗਾ ਕਿਉਂਕਿ ਸਰਕਾਰ ਵੱਲੋਂ ਸਾਰੇ ਪ੍ਰਬੰਧ ਅਤੇ ਤਿਆਰੀਆਂ ਕੀਤੀਆਂ ਗਈਆਂ ਹਨ। ਪਰ ਭਾਜਪਾ ਸਰਕਾਰ ਦੇ ਸਾਰੇ ਦਾਅਵਿਆਂ ਦੇ ਬਾਵਜੂਦ, ਦਿੱਲੀ ਵਿੱਚ ਮੀਂਹ ਪੈਂਦੇ ਹੀ ਕਈ ਥਾਵਾਂ ’ਤੇ ਪਾਣੀ ਭਰ ਗਿਆ। ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਮਜ਼ਾਕੀਆ ਗੱਲ ਇਹ ਹੈ ਕਿ ਪਾਣੀ ਭਰਨ ਦੇ ਬਾਵਜੂਦ ਭਾਜਪਾ ਮੰਤਰੀ ਅਤੇ ਭਾਜਪਾ ਨੇਤਾ ਲਗਾਤਾਰ ਕਹਿ ਰਹੇ ਹਨ ਕਿ ਕਿਤੇ ਵੀ ਪਾਣੀ ਭਰਿਆ ਨਹੀਂ ਹੈ ਪਰ ਪਾਣੀ ਭਰਿਆ ਅਤੇ ਦਿੱਲੀ ਵਿੱਚ ਮੱਛਰ ਪੈਦਾ ਹੋਣ ਲੱਗੇ। ਪ੍ਰੈੱਸ ਕਾਨਫਰੰਸ ਵਿੱਚ ਮੌਜੂਦ ਬੁਰਾੜੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੰਜੀਵ ਝਾਅ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਸੀ ਕਿ ਕੁਝ ਥਾਵਾਂ ’ਤੇ ਸਿਰਫ਼ ਦੋ ਘੰਟੇ ਪਾਣੀ ਭਰਿਆ ਰਹਿੰਦਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਹਾਂ ਕਿ 2 ਘੰਟੇ ਪਾਣੀ ਭਰੇ ਰਹਿਣ ਨਾਲ ਮੱਛਰ ਕਦੇ ਵੀ ਪੈਦਾ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਵੀ ਇਸ ਮਾਮਲੇ ’ਤੇ ਟਿੱਪਣੀ ਕੀਤੀ ਹੈ ਅਤੇ ਕਿਹਾ ਹੈ ਕਿ ਸਰਕਾਰ ਦੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਨਹੀਂ ਹੈ।