ਨਵੀਂ ਦਿੱਲੀ, 22 ਜੁਲਾਈ
ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਸਿਫਾਰਸ਼ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਦੋਸ਼ ਲਗਾਇਆ ਗਿਆ ਹੈ ਕਿ ਇਹ ਸਾਰਾ ਮਾਮਲਾ ਝੂਠਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਫਸਾਉਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਤਿੰਦਰ ਜੈਨ ਨੂੰ ਝੂਠੇ ਕੇਸ ‘ਚ ਫਸਾਇਆ ਗਿਆ ਤੇ ਹੁਣ ਸਿਸੋਦੀਆ ਨੂੰ ਫਸਾਇਆ ਜਾ ਰਿਹਾ ਹੈ। ਉਹ ਮਨੀਸ਼ ਸਿਸੋਦੀਆ ਨੂੰ 22 ਸਾਲਾਂ ਤੋਂ ਜਾਣਦੇ ਹਨ ਤੇ ਉਹ ਇਮਾਨਦਾਰ ਵਿਅਕਤੀ ਹਨ।