Manish Sisodia, Kejriwal Loses: ‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 8 ਫਰਵਰੀ Manish Sisodia: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ...
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 8 ਫਰਵਰੀ
Advertisement
Manish Sisodia: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ਵਿਚ ਹਾਕਮ ਆਮ ਆਦਮੀ ਪਾਰਟੀ ਦੇ ਵੱਡੇ ਆਗੂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਪਾਰਟੀ ਨੂੰ ਚੋਣਾਂ ਦੌਰਾਨ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਹਾਰ ਗਏ ਹਨ। ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਜੰਗਪੁਰਾ ਸੀਟ ਤੋਂ ਹਾਰੇ ਹਨ ਅਤੇ ਭਾਜਪਾ ਆਗੂ ਤਰਵਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ।
ਉਧਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ।
Advertisement
×