ਵਿਦਿਆਰਥੀ ਜਥੇਬੰਦੀ ਤੇ ਭਾਰਤ ਨੌਜਵਾਨ ਸਭਾ ਵੱਲੋਂ ਸੰਸਦ ਤੱਕ ਮਾਰਚ : The Tribune India

ਵਿਦਿਆਰਥੀ ਜਥੇਬੰਦੀ ਤੇ ਭਾਰਤ ਨੌਜਵਾਨ ਸਭਾ ਵੱਲੋਂ ਸੰਸਦ ਤੱਕ ਮਾਰਚ

ਵਿਦਿਆਰਥੀ ਜਥੇਬੰਦੀ ਤੇ ਭਾਰਤ ਨੌਜਵਾਨ ਸਭਾ ਵੱਲੋਂ ਸੰਸਦ ਤੱਕ ਮਾਰਚ

ਸੰਸਦ ਵੱਲ ਕੀਤੇ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਨਵੰਬਰ

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ (ਏਆਈਐੱਸਐੱਫ) ਅਤੇ ਸਰਬ ਭਾਰਤ ਨੌਜਵਾਨ ਸਭਾ (ਏਆਈਵਾਈਐੱਫ) ਵੱਲੋਂ ਅੱਜ ਭਗਤ ਸਿੰਘ ਨੈਸ਼ਨਲ ਐਂਪਲਾਇਮੈਂਟ ਗਾਰੰਟੀ ਐਕਟ ਨੂੰ ਸੰਸਦ ਵਿੱਚ ਪਾਸ ਕਰਵਾਉਣ ਅਤੇ ਸਿੱਖਿਆ ਲਾਜ਼ਮੀ ਤੇ ਮੁਫ਼ਤ ਕਰਨ ਦੀ ਮੰਗ ਲਈ ਸੰਸਦ ਵੱਲ ਮਾਰਚ ਕੀਤਾ ਗਿਆ। ਇਸ ਮਾਰਚ ਦੀ ਅਗਵਾਈ ਦੋਵਾਂ ਜਥੇਬੰਦੀਆਂ ਦੇ ਕੌਮੀ ਆਗੂਆਂ ਵਿੱਕੀ ਮਹੇਸ਼ਰੀ, ਸ਼ੁਭਮ ਬੈਨਰਜੀ, ਆਰ ਥਿਰਮਲਾਈ ਤੇ ਸੁਖਜਿੰਦਰ ਮਹੇਸ਼ਰੀ ਵੱਲੋਂ ਕੀਤੀ ਗਈ। ਸੰਸਦ ਮਾਰਚ ਤੋਂ ਬਾਅਦ ਜੰਤਰ-ਮੰਤਰ ਵਿੱਚ ਕੀਤੀ ਗਈ ਸਭਾ ਨੂੰ ਸੀਪੀਆਈ ਦੇ ਜਨਰਲ ਸਕੱਤਰ ਕਾਮਰੇਡ ਡੀ ਰਾਜਾ ਅਤੇ ਸੀਪੀਆਈ ਦੇ ਰਾਜ ਸਭਾ ਮੈਂਬਰ ਕਾਮਰੇਡ ਬਿਨੋਏ ਵਿਸ਼ਵਮ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਦੱਸਿਆ ਕਿ ਪਹਿਲਾਂ ਦਿੱਲੀ ਪੁਲੀਸ ਵੱਲੋਂ ਸੰਸਦ ਮਾਰਚ ਕਰਨ ਲਈ ਰਾਤ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ ਸੀ ਪਰ ਜਦੋਂ ਉਨ੍ਹਾਂ ਵੱਲੋਂ ਮਿੱਥੇ ਪ੍ਰੋਗਰਾਮ ਨੂੰ ਹਰ ਹਾਲ ਵਿੱਚ ਕਰਨ ਦੀ ਗੱਲ ਕੀਤੀ ਗਈ ਤਾਂ ਅੱਜ ਸਵੇਰੇ ਸੰਸਦ ਮਾਰਚ ਕਰਨ ਦੀ ਮਨਜ਼ੂਰੀ ਦਿੱਤੀ ਗਈ। ਇਸ ਦੇ ਬਾਵਜੂਦ ਪੁਲੀਸ ਵੱਲੋਂ ਕਈ ਰੋਕਾਂ ਲਗਾਈਆਂ ਗਈਆਂ ਪਰ ਦੇਸ਼ ਭਰ ਤੋਂ ਪੁੱਜੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਸ਼ਾਤੀਪੂਰਵਕ ਮਾਰਚ ਕਰ ਕੇ ਹੀ ਦਮ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਸ਼ਹਿਰ

View All