ਵਿਆਹੁਤਾ ਵੱਲੋਂ ਸਹੁਰੇ ਘਰ ’ਚ ਖ਼ੁਦਕੁਸ਼ੀ
ਇੱਕ 34 ਸਾਲਾ ਵਿਆਹੁਤਾ ਵੱਲੋਂ ਸਹੁਰੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਇਹ ਘਟਨਾ ਉੱਤਰੀ ਪੂਰਬੀ ਜ਼ਿਲ੍ਹੇ ਵਿੱਚ ਵਾਪਰੀ। ਦੱਸਿਆ ਗਿਆ ਹੈ ਕਿ ਅੱਜ ਸਵੇਰੇ ਉਕਤ ਔਰਤ ਦੀ ਲਾਸ਼ ਉਸ ਦੇ ਸਹੁਰੇ ਘਰ ਵਿੱਚ ਲਟਕੀ ਹੋਈ ਮਿਲੀ।...
Advertisement
ਇੱਕ 34 ਸਾਲਾ ਵਿਆਹੁਤਾ ਵੱਲੋਂ ਸਹੁਰੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਇਹ ਘਟਨਾ ਉੱਤਰੀ ਪੂਰਬੀ ਜ਼ਿਲ੍ਹੇ ਵਿੱਚ ਵਾਪਰੀ। ਦੱਸਿਆ ਗਿਆ ਹੈ ਕਿ ਅੱਜ ਸਵੇਰੇ ਉਕਤ ਔਰਤ ਦੀ ਲਾਸ਼ ਉਸ ਦੇ ਸਹੁਰੇ ਘਰ ਵਿੱਚ ਲਟਕੀ ਹੋਈ ਮਿਲੀ। ਸ਼ੁਰੂਆਤੀ ਜਾਂਚ ਦੌਰਾਨ ਇਹ ਮਾਮਲਾ ਦਾਜ ਦੀ ਮੰਗ ਦਾ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲੀਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ ਗਿਆ ਅਤੇ ਮ੍ਰਿਤਕ ਦੇ ਮਾਪਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਮਾਪਿਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਤੰਗ ਕੀਤਾ ਜਾਂਦਾ ਸੀ। ਮ੍ਰਿਤਕਾ ਦਾ ਵਿਆਹ ਵਰ੍ਹਾ 2023 ਵਿੱਚ ਹੋਇਆ ਸੀ ਅਤੇ ਉਸ ਦੇ ਘਰ ਇੱਕ ਬੱਚੀ ਨੇ ਵੀ ਜਨਮ ਲਿਆ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Advertisement
Advertisement
×