DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਪੁਰਬ: ਧਰਮ ਰੱਖਿਅਕ ਯਾਤਰਾ ਗੁਰੂ ਹਰਿਕ੍ਰਿਸ਼ਨ ਨਗਰ ਪਹੁੰਚੀ

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ‘ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ...

  • fb
  • twitter
  • whatsapp
  • whatsapp
featured-img featured-img
ਧਰਮ ਰੱਖਿਅਕ ਯਾਤਰਾ ਵਿੱਚ ਸ਼ਾਮਲ ਸੰਗਤ। -ਫੋਟੋ: ਦਿਓਲ
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਆਰੰਭ ਹੋਈ ‘ਧਰਮ ਰੱਖਿਅਕ ਯਾਤਰਾ’ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੋਂ ਆਰੰਭ ਹੋ ਕੇ ਦੇਰ ਸ਼ਾਮ ਆਪਣੇ ਅਗਲੇ ਪੜਾਅ ਗੁਰੂ ਹਰਿਕ੍ਰਿਸ਼ਨ ਨਗਰ ਵਿੱਚ ਪਹੁੰਚੀ ਜਿੱਥੇ ਰਾਤ ਦੇ ਵਿਸ਼ਰਾਮ ਲਈ ਯਾਤਰਾ ਦਾ ਠਹਿਰਾਅ ਕੀਤਾ। ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਤੋਂ ਆਰੰਭ ਹੋ ਕੇ ਇਹ ਯਾਤਰਾ ਤਿਲਕ ਨਗਰ ਮੈਟਰੋ ਸਟੇਸ਼ਨ, ਡਿਸਟ੍ਰਿਕ ਸੈਂਟਰ ਜਨਕਪੁਰੀ, ਉੱਤਮ ਨਗਰ ਮੈਟਰੋ ਸਟੇਸ਼ਨ ਤੋਂ ਯੂ-ਟਰਨ, ਵਿਕਾਸਪੁਰੀ ਮੋੜ, ਵਿਕਾਸਪੁਰੀ ਡੀ ਬਲਾਕ, ਗੁਰਦੁਆਰਾ ਸਾਹਿਬ ਸੀ ਬਲਾਕ, ਬਾਹਰੀ ਰਿੰਗ ਰੋਡ, ਪੋਸਟ੍ਰੀ ਪੈਲੇਸ, ਮਨੋਹਰ ਨਗਰ, ਕਾਬਲੀ ਚੌਕ, 20 ਬਲਾਕ ਗੁਰਦੁਆਰਾ ਸਾਹਿਬ, ਪ੍ਰਿਥਵੀ ਪਾਰਕ ਤੋਂ ਸ਼ਮਸ਼ਾਨਘਾਟ ਰੋਡ, ਸਾਹਿਬਪੁਰਾ, ਅਗਰਵਾਸ ਸਵੀਟਸ, ਸੰਤ ਨਗਰ ਐਕਸ, ਚੌਖੰਡੀ, ਬੱਸ ਸਟੈਂਡ, ਕੇਸ਼ੋਪੁਰ ਮੰਡੀ, ਬਾਹਰੀ ਰਿੰਗ ਰੋਡ, ਸੀ ਆਰ ਪੀ ਐਫ ਕੈਂਪ, ਕੇਸ਼ੋਪੁਰ ਗਾਂਵ ਰੋਡ, ਖੰਡਾ ਚੌਕ, ਗੁਰੂ ਨਾਨਕ ਵਿਹਾਰ, ਮੇਨ ਰੋਡ ਚੰਦਰ ਵਿਆਰ ਅਗਰਵਾਲ ਚੌਕ ਤੋਂ ਹੁੰਦੀ ਹੋਈ ਗੁਰੂ ਹਰਿਕ੍ਰਿਸ਼ਨ ਨਗਰ ਵਿੱਚ ਪਹੁੰਚੀ। ਦਿੱਲੀ ਦੀ ਸੰਗਤ ਨੇ ਯਾਤਰਾ ਦਾ ਹਰ ਥਾਂ ਨਿੱਘਾ ਸਵਾਗਤ ਕੀਤਾ।

ਸ਼ਹੀਦੀ ਪੁਰਬ ਨੂੰ ਸਮਰਪਿਤ ਚੌਥਾ ਨਗਰ ਕੀਰਤਨ ਸ਼ੁਰੂ

ਯਮੁਨਾਨਗਰ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚੌਥਾ ਨਗਰ ਕੀਰਤਨ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਸਢੌਰਾ ਤੋਂ ਸਜਾਇਆ ਗਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਡਿਓਢੀ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕਰਦੇ ਹੋਏ, ਗੁਰੂ ਤੇਗ ਬਹਾਦਰ ਦੀ ਤਪੱਸਿਆ ਅਤੇ ਕੁਰਬਾਨੀ ਦਾ ਸੰਦੇਸ਼ ਜਨਤਾ ਤੱਕ ਫੈਲਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰੇ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ ’ਤੇ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ, ਧਰਮ ਅਤੇ ਦੇਸ਼ ਦੀ ਰੱਖਿਆ ਲਈ ਕੁਰਬਾਨੀ ਦਿੱਤੀ ਸੀ। ਇਸ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਵਿਲੱਖਣ ਹੈ।

Advertisement

Advertisement

ਸੂਬਾ ਸਰਕਾਰ ਨੇ ਚਾਰ ਨਗਰ ਕੀਰਤਨ ਸਜਾਏ ਹਨ ਜੋ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦਿਆਂ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਪੁੱਜਣਗੇ। 25 ਨਵੰਬਰ ਨੂੰ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ’ਤੇ ਵਿਸ਼ਾਲ ਇਕੱਠ ਹੋਵੇਗਾ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਣੇ ਕੁਰੂਕਸ਼ੇਤਰ ਪੁੱਜਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ ਗੁਰੂ ਤੇਗ ਬਹਾਦਰ ਦੇ ਨਾਮ ’ਤੇ ਚੇਅਰ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪੰਚਕੂਲਾ ਤੋਂ ਪਾਉਂਟਾ ਸਾਹਿਬ ਤੱਕ ਸੜਕ ਦਾ ਨਾਮ ਗੁਰੂ ਗੋਬਿੰਦ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਕੁਰੂਕਸ਼ੇਤਰ ਤੋਂ ਲੋਹਗੜ੍ਹ ਸਾਹਿਬ ਤੱਕ ਸੜਕ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ’ਤੇ ਰੱਖਿਆ ਗਿਆ ਹੈ। ਸਿਰਸਾ ਵਿੱਚ ਗੁਰਦੁਆਰਾ ਚਿੱਲਾ ਸਾਹਿਬ ਨੂੰ 70 ਕਨਾਲ ਜ਼ਮੀਨ ਪ੍ਰਦਾਨ ਕੀਤੀ ਗਈ ਹੈ। ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਾਨੂੰ ਗੁਰੂਆਂ ਵੱਲੋਂ ਦਿਖਾਏ ਮਾਰਗ ‘ਤੇ ਚੱਲ ਕੇ ਸਮਾਜ ਅਤੇ ਦੇਸ਼ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement
×