ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੂਨ
ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ 306ਵਾਂ ਸ਼ਹੀਦੀ ਦਿਹਾੜਾ ਇਤਿਹਾਸਕ ਲਾਲ ਕਿਲ੍ਹੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਪ੍ਰੋਗਰਾਮ ਵਿਚ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਮੀਨਾਕਸ਼ੀ ਲੇਖੀ ਸ਼ਾਮਲ ਹੋਏ। ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਤਰੁਣ ਵਿਜੇ, ਰਾਜੀਵ ਬੱਬਰ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਪਤਵੰਤੇ ਸੱਜਣਾ ਨੇ ਸ਼ਮੂਲੀਅਤ ਕੀਤੀ।
ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਕਿਹਾ ਕਿ ਜਿਨ੍ਹਾਂ ਨੇ ਕੌਮ ਦੀ ਰਾਖੀ ਵਾਸਤੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਉਨ੍ਹਾਂ ਦਾ ਇਤਿਹਾਸ ਦਿੱਲੀ ਵਿਚ ਨਹੀਂ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੁੰ ਅੱਜ ਬਹੁਤ ਵੱਡੀ ਗੱਲ ਹੈ ਕਿ ਭਾਰਤ ਸਰਕਾਰ ਲਾਲ ਕਿਲ੍ਹੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦੀ ਸਲਤਨਤ ਉਸ ਬਾਬਾ ਨੁੰ ਯਾਦ ਕਰ ਰਹੀ ਹੈ ਜਿਹਨਾਂ ਨੇ ਯਾਦਗਾਰੀ ਸਿੱਕਾ ਚਲਾਇਆ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਾਂ ਵਾਸਤੇ ਬਹੁਤ ਕੁਝ ਕੀਤਾ ਹੈ। ਸਮਾਗਮ ਵਿਚ ਸੰਚਾਲਨ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਕੇ ਲਾਲ ਕਿਲ੍ਹੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਪੁਰਬ ਮਨਾਇਆ ਜਾ ਰਿਹਾ ਹੈ।