DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ(ਮੁਹਾਲੀ), 25 ਜੂਨ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 309ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਹੋਇਆ। ਭਾਈ...

  • fb
  • twitter
  • whatsapp
  • whatsapp
Advertisement

ਕਰਮਜੀਤ ਸਿੰਘ ਚਿੱਲਾ

ਐੱਸਏਐੱਸ ਨਗਰ(ਮੁਹਾਲੀ), 25 ਜੂਨ

Advertisement

ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ 309ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਹੋਇਆ।

Advertisement

ਭਾਈ ਪਰਮਜੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਲਾਸਾਨੀ ਕਾਰਨਾਮੇ, ਚੱਪੜਚਿੜੀ ਦੀ ਜੰਗ, ਸਰਹਿੰਦ ਫ਼ਤਹਿ ਦਾ ਸਾਕਾ ਸੰਗਤ ਨਾਲ ਸਾਂਝਾ ਕੀਤਾ। ਭਾਈ ਸੁਖਦੇਵ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਮੁੱਚੀ ਜੀਵਨੀ ’ਤੇ ਚਾਨਣਾ ਪਾਇਆ। ਇਸੇ ਤਰ੍ਹਾਂ ਭਾਈ ਹੀਰਾ ਸਿੰਘ ਮਾਛੀਵਾੜਾ, ਭਾਈ ਗੁਰਦੇਵ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਮੋਗੇ ਵਾਲੇ, ਭਾਈ ਕਰਨਵੀਰ ਸਿੰਘ, ਭਾਈ ਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਚੱਪੜਚਿੜ੍ਹੀ ਸਥਿਤ ਇਤਿਹਾਸਕ ਸਥਾਨ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਸਬੰਧੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਵੀ ਸ਼ਿਰਕਤ ਕੀਤੀ। ਰਾਗੀਆਂ-ਢਾਡੀਆਂ ਵੱਲੋਂ ਮਹਾਨ ਸਿੱਖ ਜਰਨੈਲ ਦੇ ਜੀਵਨ ਦੀ ਗਾਥਾ ਸੁਣਾਈ ਗਈ।

Advertisement
×