ਨਵੀਂ ਦਿੱਲੀ, 20 ਅਪਰੈਲ
ਦਿੱਲੀ ਸਰਕਾਰ ਨੇ ਸ਼ਹਿਰ ‘ਚ ਕਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇ ਮੱਦੇਨਜ਼ਰ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਉਲੰਘਣਾ ਕਰਨ ਵਾਲਿਆਂ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਆਪਣੀ ਮੀਟਿੰਗ ਵਿੱਚ ਸਕੂਲਾਂ ਨੂੰ ਬੰਦ ਨਾ ਕਰਨ ਦਾ ਵੀ ਫੈਸਲਾ ਕੀਤਾ ਹੈ।