ਐੱਮਸੀਡੀ ਚੋਣਾਂ ਸਮੇਂ ’ਤੇ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕਰਾਂਗੇ: ਕੇਜਰੀਵਾਲ

ਚੋਣਾਂ ਦੀ ਆਗਿਆ ਨਾ ਦੇਣ ਸਬੰਧੀ ਕੇਂਦਰ ’ਤੇ ਧੱਕੇਸ਼ਾਹੀ ਦਾ ਦੋਸ਼; ਸਤੇਂਦਰ ਜੈਨ ਦੀ ਗਿ੍ਫ਼ਤਾਰੀ ਗ਼ਲਤ ਕਰਾਰ

ਐੱਮਸੀਡੀ ਚੋਣਾਂ ਸਮੇਂ ’ਤੇ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕਰਾਂਗੇ: ਕੇਜਰੀਵਾਲ

ਵਿਧਾਨ ਸਭਾ ਵਿੱਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਜੁਲਾਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਨਗਰ ਨਿਗਮ (ਐੱਮਸੀਡੀ) ਦੀਆਂ ਚੋਣਾਂ ਸਮੇਂ ’ਤੇ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕਰਨਗੇ। ਵਿਧਾਨ ਸਭਾ ’ਚ ਬੋਲਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਮੇਂ ’ਤੇ ਐਮਸੀਡੀ ਚੋਣਾਂ ਕਰਵਾਉਣ ਲਈ ਸਾਨੂੰ ਅਦਾਲਤ ਤੱਕ ਪਹੁੰਚ ਕਰਨੀ ਪਵੇਗੀ। ਸ੍ਰੀ ਕੇਜਰੀਵਾਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸ਼ਹਿਰ ਵਿੱਚ ਐਮਸੀਡੀ ਚੋਣਾਂ ਦੀ ਆਗਿਆ ਨਾ ਦੇਣ ਲਈ ਤਾਕਤ ਅਤੇ ਧੱਕੇਸ਼ਾਹੀ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਮੇਂ ਸਿਰ ਚੋਣਾਂ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕਰੇਗੀ। ਮੌਨਸੂਨ ਸੈਸ਼ਨ ਦੇ ਦੂਜੇ ਦਿਨ ਦਿੱਲੀ ਵਿਧਾਨ ਸਭਾ ਵਿੱਚ ਬੋਲਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਅਜਿਹੀਆਂ ਗੱਲਾਂ ਚੱਲ ਰਹੀਆਂ ਹਨ ਕਿ ਦਿੱਲੀ ਨੂੰ ਪੂਰਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ ਅਤੇ ਫਿਰ ਚੋਣਾਂ ਨਹੀਂ ਹੋਣਗੀਆਂ।

ਸ੍ਰੀ ਕੇਜਰੀਵਾਲ ਨੇ ਇੱਕ ਚਰਚਾ ਦੌਰਾਨ ਕਿਹਾ, ‘‘ਉਹ (ਕੇਂਦਰ) ਐਮਸੀਡੀ ਚੋਣਾਂ ਦੀ ਇਜਾਜ਼ਤ ਨਾ ਦੇਣ ਲਈ ਤਾਕਤ, ਧੱਕੇਸ਼ਾਹੀ ਦੀ ਵਰਤੋਂ ਕਰ ਰਹੇ ਹਨ। ਸਾਨੂੰ ਐਮਸੀਡੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕਰਨੀ ਪਵੇਗੀ ਅਤੇ ਅਸੀਂ ਇਹ ਕਰਾਂਗੇ।’’

ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਐਮਸੀਡੀ ਦੇ ਏਕੀਕਰਨ ਦੌਰਾਨ ਕੇਂਦਰ ਨੇ ਭਰੋਸਾ ਦਿੱਤਾ ਸੀ ਕਿ ਇੱਕ ਹੱਦਬੰਦੀ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਬਾਅਦ ਚੋਣਾਂ ਕਰਵਾਈਆਂ ਜਾਣਗੀਆਂ। ਐਮਸੀਡੀ ਦੇ ਏਕੀਕਰਨ ਤੋਂ ਬਾਅਦ ਡੇਢ ਮਹੀਨੇ ਤੋਂ ਵੱਧ ਸਮਾਂ ਬੀਤ ਗਿਆ ਹੈ ਪਰ ਉਨ੍ਹਾਂ ਨੇ ਹੱਦਬੰਦੀ ਕਮਿਸ਼ਨ ਦਾ ਗਠਨ ਨਹੀਂ ਕੀਤਾ ਹੈ। ਉਹ ਨਹੀਂ ਚਾਹੁੰਦੇ ਕਿ ਚੋਣਾਂ ਕਰਵਾਈਆਂ ਜਾਣ, ਜੋ ਲੋਕਤੰਤਰ ਦੇ ਵਿਰੁੱਧ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ ਬੋਲਦਿਆਂ ਕਿਹਾ, ‘‘ਮੈਨੂੰ ਲਗਦਾ ਹੈ ਕਿ ਇਹ ਦੇਸ਼ ਲਈ ਕਾਲਾ ਦਿਨ ਸੀ ਜਦੋਂ ਇਸ ਦੇਸ਼ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਮੁਹੱਲਾ ਕਲੀਨਿਕ ਦਾ ਸੰਕਲਪ ਦੇਣ ਵਾਲੇ ਸਤੇਂਦਰ ਜੈਨ ਨੂੰ ਚੁੱਕਿਆ ਗਿਆ ਸੀ। ਉਨ੍ਹਾਂ ਨੇ ਉਸ ਨੂੰ ਜੇਲ੍ਹ ’ਚ ਡੱਕ ਦਿੱਤਾ ਪਰ ਲੋਕ ਅਜੇ ਵੀ ਕੇਂਦਰ ਦੇ ਦੋਸ਼ਾਂ ’ਤੇ ਵਿਸ਼ਵਾਸ ਨਹੀਂ ਕਰਦੇ। ਲੋਕ ਅਜੇ ਵੀ ਸ੍ਰੀ ਜੈਨ ਨੂੰ ਇਮਾਨਦਾਰ ਆਖਦੇ ਹਨ।’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All