ਜੀ ਸੀ ਸੀ ਅਤੇ ਸੀ ਆਈ ਐੱਸ ਰਾਜਦੂਤਾਂ ਨਾਲ ਮੀਟਿੰਗਾਂ
6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ ਪੀ ਆਈ ਐੱਸ) 2026 ਤੋਂ ਪਹਿਲਾਂ ਰਾਜ ਸਰਕਾਰ ਨੇ ਅੱਜ ਇਥੇ ਖਾੜੀ ਸਹਿਯੋਗ ਪਰਿਸ਼ਦ (ਜੀ ਸੀ ਸੀ) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ ਆਈ ਐੱਸ) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ।...
Advertisement
6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ ਪੀ ਆਈ ਐੱਸ) 2026 ਤੋਂ ਪਹਿਲਾਂ ਰਾਜ ਸਰਕਾਰ ਨੇ ਅੱਜ ਇਥੇ ਖਾੜੀ ਸਹਿਯੋਗ ਪਰਿਸ਼ਦ (ਜੀ ਸੀ ਸੀ) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ ਆਈ ਐੱਸ) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕੀਤੀ। ਦੋਵੇਂ ਮੀਟਿੰਗਾਂ ਪ੍ਰਸ਼ਾਸਕੀ ਸਕੱਤਰ, ਨਿਵੇਸ਼ ਪ੍ਰਮੋਸ਼ਨ ਵਿਭਾਗ ਕੇ ਕੇ ਯਾਦਵ ਦੇ ਸਵਾਗਤੀ ਭਾਸ਼ਣਾਂ ਨਾਲ ਸ਼ੁਰੂ ਹੋਈਆਂ। ਇਸ ਉਪਰੰਤ ਐਡਵਾਂਟੇਜ ਪੰਜਾ ਪੇਸ਼ਕਾਰੀ ਦਿੱਤੀ ਗਈ। ਜੀ ਸੀ ਸੀ ਗੋਲਮੇਜ਼ ਮੀਟਿੰਗ ਵਿੱਚ ਕੁਵੈਤ, ਓਮਾਨ, ਕਤਰ ਅਤੇ ਬਹਿਰੀਨ ਦੇ ਰਾਜਦੂਤਾਂ ਨੇ ਸ਼ਿਰਕਤ ਕੀਤੀ। ਸੀ ਆਈ ਐੱਸ ਗੋਲਮੇਜ਼ ਮੀਟਿੰਗ ਵਿੱਚ ਕਜ਼ਾਕਿਸਤਾਨ, ਰੂਸ, ਅਰਮੀਨੀਆ ਅਤੇ ਬੇਲਾਰੂਸ ਦੇ ਰਾਜਦੂਤਾਂ ਨੇ ਸ਼ਿਰਕਤ ਕੀਤੀ।
Advertisement
Advertisement
