ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਪਰੈਲ
ਡਾਇਰੈਕਟੋਰੇਟ ਆਫ਼ ਐਜੂਕੇਸ਼ਨ (ਡੀਓਈ) ਨੇ ਕਿਹਾ ਕਿ ਦਿੱਲੀ ਸਰਕਾਰ ਦੇ ਅਧੀਨ ਸਾਰੇ ਸਕੂਲ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ‘ਤੇ ਚਰਚਾ ਕਰਨ ਲਈ 2 ਅਪਰੈਲ ਨੂੰ ਇੱਕ ਮੈਗਾ ਪੇਰੈਂਟਸ ਟੀਚਰਜ਼ ਮੀਟਿੰਗ (ਪੀਟੀਐਮ) ਕੀਤੀ ਜਾਵੇਗੀ ਜੋ ਲਗਪਗ ਦੋ ਸਾਲਾਂ ਦੇ ਵਕਫੇ ਤੋਂ ਬਾਅਦ ਜਮਾਤਾਂ ਵਿੱਚ ਵਾਪਸ ਆਉਣਗੇ। ਪੀਟੀਐੱਮ ਇਸ ਸ਼ਨਿਚਰਵਾਰ ਨੂੰ ਡੀਓਈ ਅਧੀਨ ਸਾਰੇ ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸ਼ਿਫਟ ਵਾਲੇ ਸਕੂਲਾਂ ਵਿੱਚ ਸਵੇਰੇ 8.30 ਤੋਂ 12.30 ਵਜੇ ਤੱਕ ਅਤੇ ਸ਼ਾਮ ਦੀ ਸ਼ਿਫਟ ਵਾਲੇ ਸਕੂਲਾਂ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 6 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਸਕੂਲਾਂ ਤੇ ਨਗਰ ਨਿਗਮਾਂ ਅਤੇ ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨਡੀਐਮਸੀ) ਦੇ ਅਧੀਨ ਆਉਂਦੇ ਸਕੂਲਾਂ ਵਿੱਚ ਨਵਾਂ ਅਕਾਦਮਿਕ ਸੈਸ਼ਨ 1 ਅਪਰੈਲ ਤੋਂ ਸ਼ੁਰੂ ਹੋਵੇਗਾ।