ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਨੇ ਦਿਖਾਈ ਇੱਕਜੁੱਟਤਾ

ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਨੇ ਦਿਖਾਈ ਇੱਕਜੁੱਟਤਾ

ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮਾਰਚ ਕਰਦੇ ਹੋਏ। -ਫੋਟੋ ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਦਸੰਬਰ

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਇਕਾਈ ਦੇ ਮੈਂਬਰਾਂ ਨੇ ਅੱਜ ਇੱਥੇ ਸੁਬਾਈ ਸਕੱਤਰ ਮੇਜਰ ਸਿੰਘ ਪੁੰਨਾਵਾਲ ਦੀ ਅਗਵਾਈ ਹੇਠ ਪੈਦਲ ਮਾਰਚ ਕੀਤਾ, ਜਿਸ ਦਾ ਮੁੱਖ ਮਕਸਦ ਇੱਕਜੁੱਟਤਾ ਦਾ ਪ੍ਰਗਟਾਵਾ ਕਰਨਾ ਸੀ। ਇਹ ਪੈਦਲ ਮਾਰਚ ਮੱਖਣ ਭੋਗ ਤੋਂ ਸ਼ੁਰੂ ਕਰਕੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਸਟੇਜ ’ਤੇ ਖਤਮ ਕੀਤਾ ਗਿਆ।

ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਅੜੀ ਕਿਸਾਨਾਂ ਤੇ ਤੋੜ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਇੱਕ ਸਾਲ ਤੋਂ ਉੱਪਰ ਦੇਸ਼ ਦੇ ਲੋਕਾਂ ਨੇ ਲ਼ਹੂ ਵੀਟਵਾ ਅੰਦੋਲਨ ਕੀਤਾ। ਦੇਸ਼ ਦੇ ਲੋਕਾਂ ਦੇ ਦਬਾਅ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 19 ਨਵੰਬਰ ਨੂੰ ਕਾਲੇ ਕਾਨੂੰਨ ਵਾਪਸੀ ਦਾ ਐਲਾਨ ਕਰਨਾ ਪਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਹੋਰ ਮੁੱਖ ਮੰਗਾਂ ਵੀ ਮੰਨਣੀਆਂ ਪੈਣੀਆਂ ਹਨ, ਕਿਉਂਕਿ ਇਸ ਅੰਦੋਲਨ ’ਚ ਦੇਸ਼ ਦੇ ਲੋਕਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਬਜ਼ੁਰਗ ਕਿਸਾਨ ਆਗੂ ਤੇ ਪੰਜਾਬ ਰਾਜ ਕਮੇਟੀ ਦੇ ਮੀਤ ਪ੍ਰਧਾਨ ਤਰਸੇਮ ਸਿੰਘ ਭੱਲੜੀ ਨੇ ਕਿਹਾ ਕਿ ਕਿਸਾਨਾਂ ਦੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਨਤਾ ਦੀ ਇਕਜੁੱਟਤਾ ਨਾਲ ਹਾਕਮਾਂ ਨੂੰ ਸਬਕ ਸਿਖਾਇਆ ਜਾ ਸਕਦਾ ਹੈ।

ਬਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ 4 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਅਹਿਮ ਮੀਟਿੰਗ ਹੋ ਰਹੀ ਹੈ, ਇਸ ਦਾ ਜੋ ਵੀ ਅੰਦੋਲਨ ਪ੍ਰਤੀ ਫੈਸਲਾ ਹੋਵੇਗਾ ਉਸ ਨੂੰ ਮੰਨਿਆ ਜਾਵੇਗਾ। ਮੀਟਿੰਗ ਤੱਕ ਕੋਈ ਵੀ ਕਿਸਾਨ ਵਾਪਸ ਨਹੀਂ ਜਾਵੇਗਾ ਸਗੋਂ ਅੰਦੋਲਨ ਵਿੱਚ ਡਟਿਆ ਰਹੇਗਾ। ਕਾਬਲ ਸਿੰਘ ਅਜਨਾਲਾ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2020 ਰੱਦ ਕੀਤਾ ਜਾਵੇ, ਐੱਮਐੱਸਪੀ ਦਾ ਗਾਰੰਟੀ ਕ਼ਾਨੂਨ ਬਣਾਇਆ ਜਾਵੇ, ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਕੀਤਾ ਜਾਵੇ ਤੇ ਜੇਲ੍ਹ ਭੇਜਿਆ ਜਾਵੇ, ਸ਼ਹੀਦ ਕਿਸਾਨਾਂ ਦੀ ਯਾਦਗਾਰ ਲਈ ਜਗ੍ਹਾ ਦਿੱਤੀ ਜਾਵੇ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਵਰਕਰਾਂ ਨੇ ਆਖਰੀ ਹੁਕਮਾਂ ਤੱਕ ਅੰਦੋਲਨ ’ਚ ਡਟੇ ਰਹਿਣ ਦਾ ਐਲਾਨ ਕੀਤਾ। ਕਿਸਾਨੀ ਦੇ ਲਾਲ ਝੰਡਿਆਂ ਨਾਲ ਕੀਤੇ ਇਸ ਮਾਰਚ ਨੇ ਕਿਸਾਨਾਂ ਵਿੱਚ ਕਾਫੀ ਉਤਸ਼ਾਹ ਭਰਿਆ। ਇਸ ਮੌਕੇ ਬਲਦੇਵ ਸਿੰਘ ਲਤਾਲਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਮੋਰਚਾ ਛੱਡ ਕੇ ਵਾਪਸ ਜਾਣ ਸਬੰਧੀ ਮੀਡੀਆ ਵੱਲੋਂ ਫੈਲਾਈਆਂ ਜਾ ਰਹੀਆਂ ਖ਼ਬਰਾਂ ਝੂਠੀਆਂ ਹਨ।

ਆਗੂਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਦਿੱਲੀ ਦੇ ਟਿਕਰੀ ਬਾਰਡਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ ,ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਮੋਗਾ ਦੇ ਜ਼ਿਲ੍ਹਾ ਆਗੂ ਤਰਲੋਕ ਸਿੰਘ ਹਿੰਮਤਪੁਰਾ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਪਰਿਵਾਰਕ ਮੈਂਬਰ ਦੇ ਚਲੇ ਜਾਣ ਤੇ ਪਏ ਘਾਟੇ ਨਾਲ ਜਥੇਬੰਦੀ ਨੂੰ ਵੀ ਇਕ ਵੱਡਾ ਘਾਟਾ ਪਿਆ ਹੈ ਜਿਸ ਨੂੰ ਉਸ ਦੀ ਸੋਚ ’ਤੇ ਚਲਦਿਆਂ ਹੋਰ ਲਾਮਬੰਦੀ ਨਾਲ ਇਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਲਹਿਰ ਦੀ ਜਿਸ ਲਹਿਰਾਉਂਦੀ ਫਸਲ ’ਤੇ ਅੱਜ ਸਾਰੇ ਪੰਜਾਬੀ ਮਾਣ ਕਰ ਰਹੇ ਹਨ, ਉਸ ਫ਼ਸਲ ਨੂੰ ਆਪਣੇ ਮੁੜ੍ਹਕੇ ਅਤੇ ਲਹੂ ਨਾਲ ਸਿੰਜਣ ’ਚ ਤਰਲੋਕ ਸਿੰਘ ਵਰਗਿਆਂ ਦੀ ਬਹੁਤ ਵੱਡੀ ਭੂਮਿਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All