ਰਾਜਧਾਨੀ ਵਿੱਚ ਘੱਟੋ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਹਵਾ ‘ਖਰਾਬ’
ਨਵੀਂ ਦਿੱਲੀ, 11 ਫਰਵਰੀ ਰਾਜਧਾਨੀ ਵਿੱਚ ਅੱਜ ਘੱਟੋ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ 0.4 ਡਿਗਰੀ ਘੱਟ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਕੌਮੀ ਰਾਜਧਾਨੀ ਵਿੱਚ ਸਵੇਰੇ 8.30...
Advertisement
ਨਵੀਂ ਦਿੱਲੀ, 11 ਫਰਵਰੀ
ਰਾਜਧਾਨੀ ਵਿੱਚ ਅੱਜ ਘੱਟੋ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਨਾਲੋਂ 0.4 ਡਿਗਰੀ ਘੱਟ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ। ਕੌਮੀ ਰਾਜਧਾਨੀ ਵਿੱਚ ਸਵੇਰੇ 8.30 ਵਜੇ ਨਮੀ ਦੀ ਮਾਤਰਾ 97 ਫ਼ੀਸਦ ਸੀ। ਆਈਐੱਮਡੀ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਕਰੀਬ 28 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਦਿਨ ਵਿੱਚ ਅਸਮਾਨ ਸਾਫ਼ ਰਹਿਣ ਅਤੇ ਪੱਛਮ ਤੋਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਹਵਾ ਚੱਲਣ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ, ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 283 ਰਿਹਾ ਜੋ ‘ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। -ਪੀਟੀਆਈ
Advertisement
Advertisement