ਮੰਤਰੀ ਵੱਲੋਂ ਨਿਰਮਾਣ ਅਧੀਨ ਸਕੂਲ ਇਮਾਰਤ ਦਾ ਜਾਇਜ਼ਾ

ਮੰਤਰੀ ਵੱਲੋਂ ਨਿਰਮਾਣ ਅਧੀਨ ਸਕੂਲ ਇਮਾਰਤ ਦਾ ਜਾਇਜ਼ਾ

ਇਮਾਰਤ ਦਾ ਮੁਆਇਨਾ ਕਰਦੇ ਹੋਏ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ।

ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 4 ਅਗਸਤ

ਹਰਿਆਣਾ ਦੇ ਕੈਬਨਿਟ ਮੰਤਰੀ ਪੰਡਿਤ ਮੂਲਚੰਦ ਸ਼ਰਮਾ ਨੇ ਬੱਲਬਗੜ੍ਹ ਦੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਬਣੀ ਬਹੁ ਮੰਜ਼ਲੀ ਇਮਾਰਤ ਦਾ ਦੌਰਾ ਕੀਤਾ ਤੇ ਉਸਾਰੀ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਸ ਕਾਲਜ ਦੀ ਇਮਾਰਤ ਦੇ ਹਰ ਨਿਰਮਾਣ ਕਾਰਜ ਦੀ ਨਿਗਰਾਨੀ ਕੀਤੀ ਜਾਵੇ ਤੇ ਨਿਰਮਾਣ ਕਾਰਜ ਜਲਦੀ ਤੋਂ ਜਲਦੀ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਰੀਬ 9 ਕਰੋੜ ਦੀ ਲਾਗਤ ਨਾਲ ਬਹੁ ਮੰਜ਼ਿਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਐਲਕੇ) ਨੇੜੇ ਬਣਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਜਲਦੀ ਹੀ ਕੀਤਾ ਜਾਣਾ ਹੈ। ਜ਼ਿਕਰਯੋਗ ਹੈ ਕਿ ਇਸ ਸਕੂਲ ਦੀ ਇਮਾਰਤ ਨੂੰ ਹਰਿਆਣਾ ਦੀ ਸਭ ਤੋਂ ਖੂਬਸੂਰਤ ਇਮਾਰਤ ਬਣਾਇਆ ਜਾ ਰਿਹਾ ਹੈ। ਸਰਕਾਰੀ ਸਕੂਲ ਦੀ ਵਿਸ਼ਾਲ ਇਮਾਰਤ ਦੀ ਉਸਾਰੀ ਆਖਰੀ ਪੜਾਅ ਵਿੱਚ ਹੈ। ਮੂਲਚੰਦ ਸ਼ਰਮਾ ਨੇ ਜਾਂਚ ਦੌਰਾਨ ਸਬੰਧਤ ਵਿਭਾਗਾਂ ਦੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਇਮਾਰਤ ਠੇਕੇਦਾਰ ਨੂੰ ਬਾਕੀ ਕੰਮ ਜਲਦੀ ਪੂਰਾ ਕਰਨ ਦੀ ਹਦਾਇਤ ਕੀਤੀ। ਲੋਕ ਨਿਰਮਾਣ ਵਿਭਾਗ ਦੇ ਜੇਈ ਵਿਨੋਦ ਨੂੰ ਵੀ ਇਹ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਆਦੇਸ਼ ਦਿੱਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All