ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਘੱਟਗਿਣਤੀ ਪਾੜ੍ਹਿਆਂ ਦੀ ਟਿਊਸ਼ਨ ਫੀਸ ਵਾਪਸੀ ਸਕੀਮ ਦੀ ਰਾਸ਼ੀ ਜਾਰੀ

ਭਾਜਪਾ ਸਰਕਾਰ ਅਤੇ ਕੈਬਨਿਟ ਮੰਤਰੀ ਸਿਰਸਾ ਦਾ ਧੰਨਵਾਦ
Advertisement

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਲਈ ਬਣਾਈ ਫੀਸ ਵਾਪਸੀ ਸਬੰਧੀ ਸਕੀਮ ਦੀ ਪਿਛਲੇ ਦੋ ਸਾਲਾਂ ਦੀ ਰੁਕੀ ਹੋਈ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਰਾਸ਼ੀ ਸਾਲ 2022-23 ਅਤੇ 2023-24 ਲਈ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਪਿਛਲੀ ‘ਆਪ’ ਸਰਕਾਰ ਨੇ ਦੋ ਸਾਲਾਂ ਤੋਂ ਇਹ ਰਾਸ਼ੀ ਰੋਕੀ ਹੋਈ ਸੀ। ਉਨ੍ਹਾਂ ਦੱਸਿਆ ਕਿ ਹੁਣ ਰੇਖਾ ਗੁਪਤਾ ਸਰਕਾਰ ਨੇ ਇਹ ਰਾਸ਼ੀ ਜਾਰੀ ਕਰ ਦਿੱਤੀ ਹੈ ਤੇ ਇਸ ਵਿਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਦਿੱਲੀ ਦੇ ਸਾਰੇ ਸਿੱਖ ਪਰਿਵਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਾਲ 2024-25 ਲਈ ਫੀਸ ਰੀਇੰਬਰਸਮੈਂਟ ਲਈ ਅਪਲਾਈ ਜ਼ਰੂਰ ਕਰਨ ਜਿਸ ਲਈ 31 ਜੁਲਾਈ ਆਖ਼ਰੀ ਮਿਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਅਪਲਾਈ ਕਰਨ ਦੀ ਤਾਰੀਖ 31 ਅਗਸਤ ਤੱਕ ਵਧਾਈ ਜਾਵੇ। ਇਹ ਸਕੀਮ ਦਿੱਲੀ ਦੇ ਸਭ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਣ ਵਾਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਹੋਰ ਖਾਲਸਾ ਸਕੂਲਾਂ ਵਿੱਚ ਮਾਇਨੋਰਟੀ ਸਕੀਮਾਂ ਲਈ ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਹੋਈ ਹੈ, ਲੋੜ ਪੈਣ ’ਤੇ ਸਕੂਲ ਦੀ ਕਿਸੇ ਵੀ ਬ੍ਰਾਂਚ ਜਾਂ ਕਮੇਟੀ ਦੇ ਘੱਟ ਗਿਣਤੀ ਸੈੱਲ ਨਾਲ ਸੰਪਰਕ ਕਰ ਸਕਦੇ ਹਨ।

Advertisement
Advertisement