ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੂਨ
‘ਆਪ’ ਦੇ ਵਿਧਾਇਕ ਸੰਜੀਵ ਝਾਅ ਨੂੰ ਗੈਂਗਸਟਰ ਨੀਰਜ ਬਵਾਨਾ ਦੇ ਨਾਂ ’ਤੇ ਫਿਰੌਤੀ ਤੇ ਜਾਨੋਂ ਮਾਰਨ ਲਈ ਫੋਨ ਕੀਤੇ ਜਾਣ ਮਗਰੋਂ ਵਿਧਾਇਕ ਵੱਲੋਂ ਦਿੱਲੀ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ। ਦਿੱਲੀ ਪੁਲੀਸ ਵੱਲੋਂ ਦੱਸਿਆ ਗਿਆ ਕਿ ਉੱਤਰੀ ਦਿੱਲੀ ਦੇ ਬੁਰਾੜੀ ਵਿਧਾਨ ਸਭਾ ਦੇ ਵਿਧਾਇਕ ਸੰਜੀਵ ਝਾਅ ਨੂੰ ਗੈਂਗਸਟਰ ਨੀਰਜ ਬਵਾਨਾ ਦੇ ਨਾਂ ’ਤੇ ਫਿਰੌਤੀ ਲਈ ਫੋਨ ਆ ਰਹੇ ਸਨ। ਦਿੱਲੀ ਪੁਲੀਸ ਨੇਕਿਹਾ ਕਿ ‘ਆਪ’ ਦੇ ਵਿਧਾਇਕ ਸੰਜੀਵ ਝਾਅ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਜਾਂਚ ਚੱਲ ਰਹੀ ਹੈ। ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇ ਉਹ ਫਿਰੌਤੀ ਦੀ ਰਕਮ ਨਹੀਂ ਦਿੱਤੀ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਨੀਰਜ ਬਵਾਨਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।