ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੰਨ ਲਿਆ ਹੈ ਕਿ ਆਬਕਾਰੀ ਨੀਤੀ ਦਾ ਕੇਸ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੁੱਛਿਆ ਗਿਆ ਸੀ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਇਸ ਮਾਮਲੇ ਵਿੱਚ ਕੋਈ ਸਬੂਤ ਨਹੀਂ ਮਿਲਿਆ। ਇਸ ’ਤੇ ਮੋਦੀ ਨੇ ਕਿਹਾ ਕਿ ਪੈਸੇ ਇਸ ਲਈ ਨਹੀਂ ਮਿਲੇ ਕਿਉਂਕਿ ਕੇਜਰੀਵਾਲ ਤਜਰਬੇਕਾਰ ਚੋਰ ਹੈ। ਯਾਨੀ ਉਨ੍ਹਾਂ ਨੇ ਮੰਨ ਲਿਆ ਹੈ ਕਿ ਕੋਈ ਵਸੂਲੀ ਨਹੀਂ ਹੋਈ।’’