DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਕਿਸੇ ਦਬਾਅ ਅੱਗੇ ਨਹੀਂ ਝੁਕਦੇ: ਪੂਤਿਨ

ਦੋਵਾਂ ਦੇਸ਼ਾਂ ਦਰਮਿਆਨ ਸਬੰਧ ਮਜ਼ਬੂਤ ਕਰਨ ’ਤੇ ਜ਼ੋਰ

  • fb
  • twitter
  • whatsapp
  • whatsapp
featured-img featured-img
FILE - Russian President Vladimir Putin gestures as he speaks to Russian journalists after the summit of the Collective Security Treaty Organisation (CSTO) in Bishkek, Kyrgyzstan, Nov. 27, 2025. AP/PTI(AP11_28_2025_000121B)
Advertisement

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਨੂੰ ਉਨ੍ਹਾਂ ਦੀ ਅਗਵਾਈ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਅਮਰੀਕਾ ਸਣੇ ਕਿਸੇ ਵੀ ਦੇਸ਼ ਦੇ ਦਬਾਅ ਅੱਗੇ ਨਹੀਂ ਝੁਕਦੇ।

ਉਨ੍ਹਾਂ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦਾ ਰੁਖ਼ ਸਪਸ਼ਟ ਹੈ। ਸ੍ਰੀ ਪੂਤਿਨ ਨੇ ਕਿਹਾ ਕਿ ਉਨ੍ਹਾਂ ਟਕਰਾਅ ਨਹੀਂ ਚਾਹੁੰਦੇ ਬਲਕਿ ਆਪਣੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਕਰਨਾ ਚਾਹੁੰਦੇ ਹਨ ਤੇ ਭਾਰਤ ਵੀ ਇਹੀ ਕਰਦਾ ਆ ਰਿਹਾ ਹੈ।

Advertisement

ਜ਼ਿਕਰਯੋਗ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬੀਤੀ ਸ਼ਾਮ ਦਿੱਲੀ ਪਹੁੰਚੇ ਸਨ। ਰੂਸ ਤੇ ਯੂਕਰੇਨ ਦੀ ਜੰਗ ਫਰਵਰੀ 2022 ਵਿਚ ਸ਼ੁਰੂ ਹੋਈ ਸੀ ਤੇ ਇਸ ਤੋਂ ਬਾਅਦ ਇਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਉਹ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਪਹੁੰਚੇ ਸਨ। ਪੂਤਿਨ ਇਸ ਤੋਂ ਪਹਿਲਾਂ ਦਸੰਬਰ 2021 ਵਿਚ ਭਾਰਤ ਆਏ ਸਨ। ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨਗੇ ਅਤੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਗੱਲਬਾਤ ਕਰਨਗੇ।

Advertisement

ਪੂਤਿਨ ਦੀ ਅੱਜ ਹੋਣ ਵਾਲੀ ਮੀਟਿੰਗ ਮਹੱਤਵਪੂਰਨ ਹੈ। ਇਸ ਦੌਰਾਨ ਕਈ ਸਮਝੌਤਿਆਂ ’ਤੇ ਦਸਤਖਤ ਹੋਣ ਦੀ ਉਮੀਦ ਹੈ ਜਿਸ ਨਾਲ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਭਾਈਵਾਲੀ ਮਜ਼ਬੂਤ ​​ਹੋਵੇਗੀ।

Advertisement
×