ਨਵੀਂ ਦਿੱਲੀ, 11 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਨਗਰ ਨਿਗਮ ਚੋਣਾਂ ਕਰਵਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਮੁਲਤਵੀ ਕਰਨ ਨਾਲ ਲੋਕਤੰਤਰੀ ਪ੍ਰਣਾਲੀ ਕਮਜ਼ੋਰ ਹੁੰਦੀ ਹੈ। ਦਿੱਲੀ ਰਾਜ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਨਗਰ ਨਿਗਮਾਂ ਦੇ ਰਲੇਵੇਂ ਬਾਰੇ ਕੇਂਦਰ ਤੋਂ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਦਿੱਲੀ ਨਗਰ ਨਿਗਮ, ਉੱਤਰੀ ਦਿੱਲੀ ਨਗਰ ਨਿਗਮ ਅਤੇ ਪੂਰਬੀ ਦਿੱਲੀ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਟਾਲ ਦਿੱਤਾ।