ਮੋਦੀ-ਨੇਤਨਯਾਹੂ ਦੀ ਗੱਲਬਾਤ: ਅਤਿਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਭਾਰਤ ਅਤੇ ਇਜ਼ਰਾਈਲ ਹੋਏ ਇੱਕਜੁੱਟ
ਭਾਰਤ-ਇਜ਼ਰਾਈਲ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ’ਤੇ ਹੋਈ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੀਐਮ ਮੋਦੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮਿੱਤਰ ਨੇਤਨਯਾਹੂ ਅਤੇ ਇਜ਼ਰਾਈਲ ਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Glad to speak with my friend, Prime Minister Benjamin Netanyahu and convey New Year greetings to him and the people of Israel. We discussed ways to further strengthen the India-Israel Strategic Partnership in the year ahead.
We also exchanged views on the regional situation and…
— Narendra Modi (@narendramodi) January 7, 2026
ਇਸ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਆਉਣ ਵਾਲੇ ਸਾਲ ਵਿੱਚ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਅਤੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

