DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Modi Putin BRICS: ਕਿਰਗਿਜ਼ਸਤਾਨ ਵਿੱਚ ਮੋਦੀ ਅਤੇ ਪੂਤਿਨ ਗਲੇ ਮਿਲੇ

ਰੂਸੀ ਰਾਸ਼ਟਰਪਤੀ ਪੂਤਿਨ ਨੂੰ ਯੂਕਰੇਨ ਨਾਲ ਜੰਗ ਖਤਮ ਕਰਨ ਦੀ ਅਪੀਲ; ਜੰਗ ਦੇ ਸ਼ਾਂਤੀਪੂਰਨ ਹੱਲ ਨੂੰ ਮਨੁੱਖਤਾ ਦੀ ਸਾਂਝੀ ਤਰਜੀਹ ਦੱਸਿਆ; ਅਮਨ ਦੀ ਕੋਸ਼ਿਸ਼ ਨੂੰ ਭਾਰਤ ਦੀ ਹਮਾਇਤ ਦਿੱਤੀ

  • fb
  • twitter
  • whatsapp
  • whatsapp
Advertisement

Modi Putin BRICS: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿੱਚ ਸਿਖਰ ਸੰਮੇਲਨ ਦੌਰਾਨ ਅਹਿਮ ਮੁਲਾਕਾਤ ਹੋਈ। ਇਹ ਮੀਟਿੰਗ 10 ਮਿੰਟ ਹੋਈ। ਇਸ ਮੀਟਿੰਗ ਵਿੱਚ ਦੋਵਾਂ ਆਗੂਆਂ ਨੇ ਇੱਕ-ਦੂਜੇ ਨੂੰ ਗਲੇ ਲਗਾਇਆ। ਇਸ ਦੁਵੱਲੀ ਵਾਰਤਾ ਵਿੱਚ ਯੂਕਰੇਨ ਜੰਗ ਸਣੇ ਵਿਸ਼ਵ ਪੱਧਰੀ ਹਾਲਾਤ ਅਤੇ ਭਾਰਤ-ਰੂਸ ਸਬੰਧਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

Advertisement

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਰੂਸ-ਯੂਕਰੇਨ ਜੰਗ ਤੁਰੰਤ ਖਤਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ‘ਕਦੀ ਨਾ ਖਤਮ ਹੋਣ ਵਾਲੀ ਜੰਗ ਤੋਂ ਜੰਗ ਦੇ ਅੰਤ’ ਵੱਲ ਵਧਣ। ਇਸ ਜੰਗ ਦਾ ਸ਼ਾਂਤੀਪੂਰਨ ਹੱਲ ਮਨੁੱਖਤਾ ਦੀ ਸਾਂਝੀ ਤਰਜੀਹ ਹੈ।

Advertisement

ਕਿਰਗਿਜ਼ਸਤਾਨ ਦੀ ਰਾਜਧਾਨੀ ’ਚ ਐੱਸ ਸੀ ਓ ਸਿਖਰ ਸੰਮੇਲਨ ਦੌਰਾਨ ਪੂਤਿਨ ਨਾਲ ਹੋਈ ਮੁਲਾਕਾਤ ਦੌਰਾਨ ਮੋਦੀ ਨੇ ਕਿਹਾ ਕਿ ਜੰਗ ਦਾ ਹਰ ਦਿਨ ਮਨੁੱਖਤਾ ਨੂੰ ਪਿੱਛੇ ਧੱਕਦਾ ਹੈ ਅਤੇ ਗਾਂਧੀ ਤੇ ਬੁੱਧ ਦੀ ਧਰਤੀ ਭਾਰਤ ਅਮਨ ਦੀ ਦਿਸ਼ਾ ’ਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਦਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਊਰਜਾ ਅਤੇ ਖਾਦ ਸੁਰੱਖਿਆ ਜਿਹੇ ਖੇਤਰਾਂ ’ਚ ਚੱਲ ਰਹੇ ਸਹਿਯੋਗ ਬਾਰੇ ਵੀ ਚਰਚਾ ਕੀਤੀ। ਗੱਲਬਾਤ ਤੋਂ ਪਹਿਲਾਂ ਦੋਵੇਂ ਆਗੂਆਂ ਨੇ ਗਰਮਜੋਸ਼ੀ ਨਾਲ ਗਲੇ ਮਿਲ ਕੇ ਇੱਕ-ਦੂਜੇ ਦਾ ਸਵਾਗਤ ਕੀਤਾ।

ਮੀਟਿੰਗ ਦੀ ਸ਼ੁਰੂਆਤ ’ਚ ਮੋਦੀ ਨੇ ਕਿਹਾ, ‘‘ਅਸੀਂ ਯੂਕਰੇਨ ਦੇ ਮੁੱਦੇ ’ਤੇ ਚਰਚਾ ਕਰਦੇ ਰਹੇ ਹਾਂ। ਜਦੋਂ ਅਸੀਂ ਪਹਿਲਾਂ ਮਿਲੇ ਸੀ ਤਾਂ ਤੁਸੀਂ ਮੈਨੂੰ ਇਸ ਮਾਮਲੇ ਦੇ ਕੁਝ ਪੱਖਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਸੀ। ਜਿਵੇਂ ਕਿ ਤੁਸੀਂ ਜਾਣਦੇ ਹੋ, ਭਾਰਤ ਅਮਨ ਦੀ ਦਿਸ਼ਾ ’ਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਦਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ।’’ ਉਨ੍ਹਾਂ ਕਿਹਾ, ‘‘ਜੰਗ ਦਾ ਹਰ ਦਿਨ ਮਨੁੱਖਤਾ ਨੂੰ ਪਿੱਛੇ ਲਿਜਾਂਦਾ ਹੈ ਜਦਕਿ ਅਮਨ ਦੀ ਦਿਸ਼ਾ ’ਚ ਚੁੱਕਿਆ ਗਿਆ ਹਰ ਕਦਮ ਮਨੁੱਖਤਾ ’ਚ ਨਵੀਂ ਆਸ ਤੇ ਉਤਸ਼ਾਹ ਭਰਦਾ ਹੈ। ਸਾਨੂੰ ਅਮੁੱਕ ਜੰਗ ਤੋਂ ਹਟ ਕੇ ਜੰਗ ਖਤਮ ਕਰਨ ਦੀ ਦਿਸ਼ਾ ’ਚ ਅੱਗੇ ਵਧਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ, ‘‘ਇਹ ਮਨੁੱਖਤਾ ਦੀ ਭਲਾਈ ਲਈ ਬਹੁਤ ਜ਼ਰੂਰੀ ਹੈ। ਸਾਰੇ ਮੁੱਦਿਆਂ ਦਾ ਜਲਦੀ ਤੋਂ ਜਲਦੀ ਸ਼ਾਂਤੀਪੂਰਨ ਹੱਲ ਹੀ ਮਨੁੱਖਤਾ ਦੀ ਪੁਕਾਰ ਹੈ ਅਤੇ ਇਹੀ ਭਾਰਤ ਦਾ ਸੰਦੇਸ਼ ਹੈ। ਗਾਂਧੀ ਅਤੇ ਬੁੱਧ ਦੀ ਧਰਤੀ ਦਾ ਇੱਕ ਹੀ ਸੰਦੇਸ਼ ਹੈ: ਸ਼ਾਂਤੀ ਦਾ ਰਾਹ।’’

ਪ੍ਰਧਾਨ ਮੰਤਰੀ ਨੇ ਰੂਸੀ ਰਾਸ਼ਟਰਪਤੀ ਨੂੰ ਸਤੰਬਰ ਵਿੱਚ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਵੀ ਦਿੱਤਾ। ਮੋਦੀ ਨੇ ਕਿਹਾ ਕਿ ਭਾਰਤ ਨਵੀਂ ਦਿੱਲੀ ਵਿੱਚ ਪੂਤਿਨ ਦਾ ਸਵਾਗਤ ਕਰਨ ਲਈ ਉਤਸ਼ਾਹਿਤ ਹੈ ਅਤੇ ਉਨ੍ਹਾਂ ਦੀ ਯਾਤਰਾ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਇੱਥੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ।

ਇਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਮੁਲਾਕਾਤ

ਬਿਸ਼ਕੇਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੂੰ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ ’ਚ ਇਰਾਨ ਨਾਲ ਵਪਾਰ ਦਾ ਘੇਰਾ ‘ਵਧਾਉਣਾ ਅਤੇ ਉਸ ’ਚ ਵੰਨ-ਸੁਵੰਨਤਾ ਲਿਆਉਣਾ’ ਚਾਹੁੰਦਾ ਹੈ। ਮੋਦੀ ਨੇ ਵਾਰਤਾ ਤੇ ਕੂਟਨੀਤੀ ਰਾਹੀਂ ਪੱਛਮੀ ਏਸ਼ੀਆ ਸੰਘਰਸ਼ ਦੇ ਹੱਲ ਦੀ ਵੀ ਅਪੀਲ ਕੀਤੀ। ਮੋਦੀ ਨੇ ਸੋਸ਼ਲ ਮੀਡੀਆ ’ਤੇ ਕਿਹਾ, ‘‘ਬਿਸ਼ਕੇਕ ’ਚ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਕੀਤੀ। ਇਰਾਨ ਨਾਲ ਭਾਰਤ ਦੀ ਪੁਰਾਣੀ ਦੋਸਤੀ ਨੂੰ ਵੱਖ ਵੱਖ ਖੇਤਰਾਂ ’ਚ ਹੋਰ ਮਜ਼ਬੂਤ ਕਰਨ ਦੀ ਸਾਡੀ ਵਚਨਬੱਧਤਾ ਦੁਹਰਾਈ।’’ ਇਸੇ ਦੌਰਾਨ ਪ੍ਰਧਾਨ ਮੰਤਰੀ ਨੇ ਕਿਰਗਿਜ਼ਸਤਾਨ ਦੇ ਰਾਸ਼ਟਰਪਤੀ ਸਾਦਿਰ ਜ਼ਪਾਰੋਵ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਨੂੰ ‘ਬਹੁਤ ਹੀ ਸਾਰਥਕ ਮੁਲਾਕਾਤ’ ਕਰਾਰ ਦਿੱਤਾ ਅਤੇ ਦੱਸਿਆ ਕਿ ਉਨ੍ਹਾਂ ਰਾਸ਼ਟਰਪਤੀ ਅਤੇ ਕਿਰਗਿਜ਼ ਗਣਰਾਜ ਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।

Advertisement
×