ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣਗੇ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੁਰੂਕਸ਼ੇਤਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੁਰੂਕਸ਼ੇਤਰ ਵਿੱਚ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ ਤੇ ਕੱਲ੍ਹ ਨੂੰ ਸੂਬੇ ਵਿੱਚ ਸਜਾਏ ਨਗਰ ਕੀਰਤਨ ਕੁਰੂਕਸ਼ੇਤਰ ਵਿੱਚ ਸਮਾਪਤ ਹੋਣਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਬ੍ਰਹਮਾਸਰੋਵਰ ’ਤੇ ਪੂਜਾ ਵੀ ਕਰਨਗੇ, ਜੋ ਕਿ ਭਾਰਤ ਦੇ ਸਭ ਤੋਂ ਪਵਿੱਤਰ ਤੀਰਥ ਸਥਾਨਾਂ ਵਿੱਚੋਂ ਇੱਕ ਹੈ। ਦੂਜੇ ਪਾਸੇ ਪ੍ਰਸ਼ਾਸਨ ਨੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। -ਪੀਟੀਆਈ
Advertisement
Advertisement
×

