ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਨੌਜਵਾਨਾਂ ਨੇ ਮੋਦੀ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ ਜੋ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਨਾਲ ਨਜਿੱਠਣ ਵਿਚ ਅਸਫਲ ਰਹੀ। ਤਾਲੀ-ਥਾਲੀ ਅਤੇ ਦੀਆ-ਬਾਤੀ ਪ੍ਰੋਗਰਾਮ ਤੋਂ ਬਾਅਦ ਸਰਕਾਰ ਦੇ ਖ਼ਿਲਾਫ਼ ਹੋਰ ਵਿਲੱਖਣ ਵਿਰੋਧ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ‘ਯੁਵਾ ਹਲਾ ਬੋਲ’ ਨੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 17 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ‘ਜੁਮਲਾ ਦਿਵਸ’ ਵਜੋਂ ਮਨਾਉਣ। ਕਰੋਨਾ ਦੇ ਮੱਦੇਨਜ਼ਰ ਹਰੇਕ ਨੂੰ ਪ੍ਰਦਰਸ਼ਨ ਵਿੱਚ ਹਿੱਸਾ ਲੈ ਕੇ ਆਪਣੇ ਘਰਾਂ ਤੋਂ ਵਿਆਪਕ ਏਕਤਾ ਦਾ ਸੰਦੇਸ਼ ਦੇਣਾ ਚਾਹੀਦਾ ਹੈ। ‘ਯੁਵਾ ਹਲਕਾ ਬੋਲ’ ਦੇ ਕਨਵੀਨਰ ਅਨੁਪਮ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਮੋਦੀ ਸਰਕਾਰ ਦੇ ਵਾਅਦਿਆਂ ਨੂੰ ਜੁਮਲਾ ਮੰਨਦੇ ਹਨ। ਸੱਤਾ ਵਿਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਕਰੋੜਾਂ ਨੌਕਰੀਆਂ ਦੇਣ ਦਾ ਸੁਪਨਾ ਦਿਖਾਇਆ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਬੇਰੁਜ਼ਗਾਰੀ ਦੇ ਰਿਕਾਰਡ ਟੁੱਟ ਗਏ। ਰੁਜ਼ਗਾਰ ਲਈ ਸਕਿੱਲ ਇੰਡੀਆ, ਮੇਕ ਇਨ ਇੰਡੀਆ, ਸਟਾਰਟਅਪ ਇੰਡੀਆ ਟੂ ਸਮਾਰਟ ਸਿਟੀ ਵਰਗੀਆਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਸੀ ਪਰ ਸਾਰੀਆਂ ਮਹਿਜ਼ ਨਾਅਰਿਆਂ ਤੇ ਐਲਾਨਾਂ ਤੱਕ ਸੀਮਤ ਸਨ। ਹਰ ਇਕ ਨੂੰ ਕੰਮ ਦੇਣ ਦਾ ਵਾਅਦਾ ਵੀ ਜੁਮਲਾ ਸਾਬਤ ਹੋਇਆ। ਹਰ ਨਾਗਰਿਕ ਦੇ ਖਾਤੇ ’ਚ 15 ਲੱਖ ਨੂੰ ਭਾਜਪਾ ਨੇ ਖੁੱਲ੍ਹ ਕੇ ਸਵੀਕਾਰ ਕਰ ਲਿਆ। ਇਸ ਲਈ ਦੇਸ਼ ਦੇ ਨੌਜਵਾਨ ਹੁਣ ਪ੍ਰਧਾਨ ਮੰਤਰੀ ਦੇ ਜੁਮਲਿਆਂ ਤੋਂ ਦੁਖੀ ਹਨ।