ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੂਨ
ਫੌਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਨੇ ਮੁੰਡਕਾ ਅੱਗ ਦੇ ਪੀੜਤਾਂ ਦੀਆਂ ਡੀਐਨਏ ਰਿਪੋਰਟਾਂ ਦਿੱਲੀ ਪੁਲੀਸ ਨੂੰ ਸੌਂਪ ਦਿੱਤੀਆਂ ਹਨ। ਜਾਣਕਾਰੀ ਮੁਤਾਬਿਕ ਫੌਰੈਂਸਿਕ ਟੀਮਾਂ ਨੇ ਲਾਪਤਾ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੇ ਡੀਐਨਏ ਨਾਲ ਕਈ ਨਮੂਨੇ ਮਿਲਾਏ ਹਨ। ਇਸ ਸਬੰਧੀ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੁਝ ਰਿਪੋਰਟਾਂ ਸੋਮਵਾਰ ਤੇ ਮੰਗਲਵਾਰ ਨੂੰ ਸੌਂਪੀਆਂ ਗਈਆਂ ਹਨ ਤੇ ਕੁਝ ਹੋਰ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਮੁੰਡਕਾ ਪੁਲੀਸ ਸਟੇਸ਼ਨ ਵਿੱਚ ਸਿਰਫ ਇੱਕ ਡੀਐੱਨਏ ਰਿਪੋਰਟ ਪ੍ਰਾਪਤ ਹੋਈ ਸੀ। ਬਾਕੀ ਰਿਪੋਰਟਾਂ ਇਕੱਠੀਆਂ ਕਰਨ ਲਈ ਐੱਫਐੱਸਐੱਲ ਅਧਿਕਾਰੀਆਂ ਵੱਲੋਂ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਆਫ਼ ਪੁਲੀਸ (ਆਊਟਰ) ਸਮੀਰ ਸ਼ਰਮਾ ਨੇ ਦੱਸਿਆ ਕਿ ਰਿਪੋਰਟਾਂ ਇਕੱਠੀਆਂ ਕਰਨ ਲਈ ਇੱਕ ਟੀਮ ਰੋਹਿਣੀ ਦਫ਼ਤਰ ਵਿੱਚ ਮੌਜੂਦ ਹੈ।