ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਜਾਰੀ : The Tribune India

ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਜਾਰੀ

ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਭਾਜਪਾ ਆਗੂ।

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਨਵੰਬਰ

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਸੂਬਾ ਦਫਤਰ ਵਿੱਚ ਨਗਰ ਨਿਗਮ ਚੋਣਾਂ ਲਈ ਦਿੱਲੀ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪ੍ਰਦੇਸ਼ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਅੱਜ ਭਾਜਪਾ ਵੱਲੋਂ ਜਾਰੀ ਨਗਰ ਨਿਗਮ ਦੇ ਸਾਰੇ 12-ਨੁਕਾਤੀ ਮਤਾ ਪੱਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਈ-ਗਵਰਨੈਂਸ ਨਾਲ ਨਿਗਮ ਦੀਆਂ ਸੇਵਾਵਾਂ ਨਾਗਰਿਕਾਂ ਨੂੰ ਮੋਬਾਈਲ ’ਤੇ ਉਪਲਬਧ ਕਰਵਾਈਆਂ ਜਾਣਗੀਆਂ ਤੇ ਨਿਗਮ ਕਰਮਚਾਰੀਆਂ ਨੂੰ ਬਿਹਤਰ ਸਹੂਲਤਾਂ, ਪ੍ਰਦੂਸ਼ਣ ਕੰਟਰੋਲ ਵਿੱਚ ਯੋਗਦਾਨ ਪਾਵੇਗਾ ਅਤੇ ਦਿੱਲੀ ਨੂੰ ਇੱਕ ਟਿਕਾਊ ਅਤੇ ਹਰਿਆ ਭਰਿਆ ਸ਼ਹਿਰ ਬਣਾਵੇਗਾ, ਕੇਂਦਰ ਸਰਕਾਰ ਦੀ ਮਦਦ ਨਾਲ 5 ਸਾਲਾਂ ਵਿੱਚ ਦਿੱਲੀ ਵਿੱਚ 7 ਲੱਖ ਗਰੀਬ ਲੋਕਾਂ ਨੂੰ ਘਰ, ਮਕਾਨ ਉਸਾਰੀ ਨਿਯਮਾਂ ਦਾ ਸਰਲੀਕਰਨ, ਪ੍ਰਾਪਰਟੀ ਟੈਕਸ ਵਿੱਚ ਹੋਰ ਛੋਟ ਅਤੇ ਆਰਡਬਲਿਊਏ ਨਾਲ ਮਿਲ ਕੇ ਕੰਮ, ਸਾਰੇ ਹਫਤਾਵਾਰੀ ਬਾਜ਼ਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਅਸੰਗਠਿਤ ਮਜ਼ਦੂਰਾਂ ਅਤੇ ਅਣਗੌਲੇ ਵਰਗਾਂ ਨੂੰ ਰੈਗੂਲਰ ਕਰ ਕੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ, ਫੈਕਟਰੀ ਲਾਇਸੈਂਸ ਨੂੰ ਖਤਮ ਕੀਤਾ ਜਾਵੇਗਾ ਤੇ ਵਪਾਰੀਆਂ ਨੂੰ ਲਾਇਸੈਂਸ ਫੀਸ ਵਿੱਚ ਹੋਰ ਛੋਟ ਦਿੱਤੀ ਜਾਵੇਗੀ, ਝੁੱਗੀਆਂ, ਪੇਂਡੂ ਖੇਤਰ, ਅਣਅਧਿਕਾਰਤ ਕਲੋਨੀਆਂ ਅਤੇ ਜੇ.ਜੇ. ਕਲੱਸਟਰ ਵਿੱਚ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰੇਗੀ, ਔਰਤਾਂ ਲਈ ਸਵੈ-ਰੁਜ਼ਗਾਰ ਦੇ ਮੌਕੇ, ਆਧੁਨਿਕ ਸਿਹਤ ਸਹੂਲਤਾਂ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਏਗਾ, ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਅਤੇ 2027 ਤੱਕ ਕਾਰਪੋਰੇਸ਼ਨ ਦੇ ਸਾਰੇ 1616 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਜਾਵੇਗਾ।

‘ਆਪ’ ਵਰਕਰ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਕਤਲ ਹੋਇਆ: ਤਿਵਾੜੀ 

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ,‘‘ ‘ਆਪ’ ਵਰਕਰ ਸੰਦੀਪ ਭਾਰਦਵਾਜ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ, ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਇਸ ਖੁਦਕੁਸ਼ੀ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਮਾਮਲੇ ਦੀ ਤਹਿ ਤੱਕ ਜਾ ਕੇ ਅਸਲ ਕਾਰਨ ਸਪੱਸ਼ਟ ਹੋ ਸਕੇ।’’ ਸ੍ਰੀ ਤਿਵਾੜੀ ਨੇ ਕਿਹਾ ਕਿ ਸੰਦੀਪ ਭਾਰਦਵਾਜ ਨੂੰ ਆਮ ਆਦਮੀ ਪਾਰਟੀ ਦੀ ਤਰਫੋਂ ਨਿਗਮ ਚੋਣਾਂ ਲਈ ਟਿਕਟ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਉਹ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸਨ ਪਰ ਜਦੋਂ ਟਿਕਟਾਂ ਦੇਣ ਦਾ ਸਮਾਂ ਆਇਆ ਤਾਂ ਉਸ ਵਾਰਡ ਤੋਂ ਟਿਕਟਾਂ ਦੀ ਖਰੀਦੋ-ਫਰੋਖਤ ਕੀਤੀ ਗਈ, ਜਿਸ ਨੂੰ ਸੰਦੀਪ ਭਾਰਦਵਾਜ ਬਰਦਾਸ਼ਤ ਨਾ ਕਰ ਸਕਿਆ।

ਕੇਜਰੀਵਾਲ ਕਿਤੇ ਵੀ ਮੌਜੂਦ ਹੋਣ, ਭ੍ਰਿਸ਼ਟਾਚਾਰ ਦੀ ਗਾਰੰਟੀ: ਭਾਟੀਆ

ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਗੌਰਵ ਭਾਟੀਆ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ  ਅੱਜ ਹਾਲਾਤ ਅਜਿਹੇ ਹਨ ਕਿ ਅਰਵਿੰਦ ਕੇਜਰੀਵਾਲ ਕਿਤੇ ਵੀ ਮੌਜੂਦ ਹੋਣ ਤਾਂ ਭ੍ਰਿਸ਼ਟਾਚਾਰ ਖਤਮ ਨਾ ਹੋਣ ਦੀ ਗਾਰੰਟੀ ਹੈ। ਸ੍ਰੀ ਭਾਟੀਆ ਨੇ ਦੱਸਿਆ ਕਿ ਵਿਜੀਲੈਂਸ ਦੇ ਡਾਇਰੈਕਟਰ ਵੱਲੋਂ ਦਿੱਲੀ ਦੇ ਮੁੱਖ ਸਕੱਤਰ ਨੂੰ ਰਿਪੋਰਟ ਦਿੱਤੀ ਗਈ ਹੈ ਜਿਸ ਵਿੱਚ ਕੰਸਲਟੈਂਟ ਬੱਬਰ ਐਂਡ ਬੱਬਰ ਨਾਂ ਦੀ ਕੰਪਨੀ ਦਾ ਜ਼ਿਕਰ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਸ਼ਹਿਰ

View All