DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਤਲ ਮਾਮਲਾ: ਮੁਕਾਬਲੇ ਮਗਰੋਂ ਮੁਲਜ਼ਮ ਕਾਬੂ

ਲੱਤ ਵਿੱਚ ਗੋਲੀ ਲੱਗਣ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ

  • fb
  • twitter
  • whatsapp
  • whatsapp
featured-img featured-img
ਘਟਨਾ ਸਥਾਨ ਦਾ ਜਾਇਜ਼ਾ ਲੈਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਉੱਤਰ-ਪੱਛਮੀ ਦਿੱਲੀ ਦੇ ਅਸ਼ੋਕ ਵਿਹਾਰ ਇਲਾਕੇ ਵਿੱਚ ਅੱਜ ਤੜਕੇ ਪੁਲੀਸ ਨੇ ਮੁਕਾਬਲੇ ਮਗਰੋਂ ਕਤਲ ਦੇ ਇੱਕ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਹੈ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਸੂਰਜ ਉਰਫ਼ ਕਾਨਾ ਦੇ ਪੈਰ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਸ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਵਜ਼ੀਰਪੁਰ ਉਦਯੋਗਿਕ ਖੇਤਰ ਵਿੱਚ ਹੋਈ ਹੱਤਿਆ ਤੋਂ ਬਾਅਦ ਸੂਰਜ ਫ਼ਰਾਰ ਸੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਅਨੁਸਾਰ ਪੁਲੀਸ ਨੂੰ ਕੱਲ੍ਹ ਦੇਰ ਰਾਤ ਪ੍ਰਹਿਲਾਦਪੁਰ ਪੁਲ ਦੇ ਕੋਲ ਮੁਲਜ਼ਮ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਉਸ ਨੂੰ ਫੜਨ ਲਈ ਜਾਲ ਵਿਛਾਇਆ ਗਿਆ। ਅਧਿਕਾਰੀ ਨੇ ਕਿਹਾ ਅੱਜ ਤੜਕੇ ਤਿੰਨ ਵਜੇ ਮੁਲਜ਼ਮ ਪੁਲ ’ਤੇ ਪਹੁੰਚਿਆ। ਜਦੋਂ ਪੁਲੀਸ ਟੀਮ ਨੇ ਉਸ ਨੂੰ ਰੁਕਣ ਅਤੇ ਆਤਮ-ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ’ਤੇ ਗੋਲੀਬਾਰੀ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇੱਕ ਗੋਲੀ ਪੁਲੀਸ ਅਧਿਕਾਰੀ ਦੀ ਬੁਲੇਟਪਰੂਫ਼ ਜੈਕਟ ਵਿੱਚ ਲੱਗੀ।

ਅਧਿਕਾਰੀ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ। ਉਸ ਨੂੰ ਕਾਬੂ ਕਰਕੇ ਹਿਰਾਸਤ ਵਿੱਚ ਲੈ ਲਿਆ ਗਿਆ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਮੁਲਜ਼ਮ ਤੋਂ ਪੁੱਛ-ਗਿੱਛ ਕੀਤੀ ਜਾਵੇਗੀ। ਪੁਲੀਸ ਨੇ ਦੱਸਿਆ ਕਿ ਹੋਰ ਅਪਰਾਧਿਕ ਮਾਮਲਿਆਂ ਵਿੱਚ ਉਸ ਦੀ ਸੰਭਾਵਤ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ। -ਪੀਟੀਆਈ

Advertisement

Advertisement
Advertisement
×