ਪਟਾਕੇ ਚਲਾਉਣ ਸਬੰਧੀ ਝਗੜੇ ਦੌਰਾਨ ਕਤਲ, ਤਿੰਨ ਗ੍ਰਿਫ਼ਤਾਰ
ਪਟਾਕੇ ਚਲਾਉਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਮੰਗਲਵਾਰ ਤੜਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ...
Advertisement
ਪਟਾਕੇ ਚਲਾਉਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਮੰਗਲਵਾਰ ਤੜਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਕਥਿਤ ਤੌਰ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।
ਮੁਲਜ਼ਮਾਂ ਦੀ ਪਛਾਣ ਧੀਰਜ (24), ਆਕਾਸ਼ ਉਰਫ਼ ਬਾਬਾ (24) ਅਤੇ ਤਰੁਣ (22) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਚੌਥਾ ਮੁਲਜ਼ਮ ਅਜੈ ਉਰਫ਼ ਅਲੀ ਫਰਾਰ ਹੈ।
ਉਨ੍ਹਾਂ ਦੱਸਿਅ ਕਿ ਘਟਨਾ ਬਾਰੇ 21 ਅਕਤੂਬਰ ਦੀ ਰਾਤ ਨੂੰ ਕਰੀਬ 12.20 ਵਜੇ ਸੂਚਨਾ ਮਿਲੀ। ਪੁਲੀਸ ਦੀ ਇੱਕ ਟੀਮ ਮੌਕੇ ਤੇ ਪਹੁੰਚੀ ਅਤੇ ਦੇਖਿਆ ਕਿ ਪੀੜਤ ਸੜਕ ਤੇ ਪਿਆ ਸੀ। ਉਸ ਦੇ ਸੱਜੇ ਪਾਸੇ ਛਾਤੀ ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ।
ਪੁਲੀਸ ਵਧੀਕ ਕਮਿਸ਼ਨਰ (ਬਾਹਰੀ ਉੱਤਰ) ਹਰੇਸ਼ਵਰ ਸਵਾਮੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦਿਲੀਪ ਉਰਫ਼ ਸੀਤਾਂਬਰ ਪ੍ਰਸਾਦ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦਿਲੀਪ ਨਾਲ ਤਿੰਨ ਚਾਰ ਵਿਅਕਤੀਆਂ ਨੇ ਕੁੱਟਮਾਰ ਕੀਤੀ ਸੀ ਅਤੇ ਫਿਰ ਉਨ੍ਹਾਂ ਵਿੱਚੋਂ ਇੱਕ ਨੇ ਉਸ ਦੇ ਘਰ ਦੇ ਬਾਹਰ ਉਸ ਨੂੰ ਚਾਕੂ ਮਾਰ ਦਿੱਤਾ। ਕੁੱਟਮਾਰ ਦੌਰਾਨ ਉਸ ਦੇ (ਪੀੜਤ ਦੇ) ਭਰਾ ਦੀਪਕ ਅਤੇ ਸੰਦੀਪ ਤੇ ਵੀ ਹਮਲਾ ਕੀਤਾ ਗਿਆ।
ਜਾਂਚ ਦੌਰਾਨ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਆਸ ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਗਏ। ਇਸ ਤੋਂ ਬਾਅਦ ਪੁਲੀਸ ਨੇ ਇੱਕ ਘੰਟੇ ਦੇ ਅੰਦਰ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਅਧਿਕਾਰੀਆਂ ਨੇ ਕਿਹਾ ਕਿ ਫਰਾਰ ਮੁਲਜ਼ਮ ਅਜੈ ਉਰਫ਼ ਅਲੀ ਦੀ ਭਾਲ ਵਿੱਚ ਛਾਪੇ ਮਾਰੇ ਜਾ ਰਹੇ ਹਨ।
Advertisement