ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਕਤੂਬਰ
ਦੱਖਣ-ਪੱਛਮੀ ਦਿੱਲੀ ਦੇ ਬਿੰਦਾਪੁਰ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਇੱਕ ਕੱਪੜਾ ਵਪਾਰੀ ਦਾ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਹੋਈ। ਮ੍ਰਿਤਕ ਦੀ ਪਛਾਣ ਮੋਹਿਤ ਅਰੋੜਾ ਵਾਸੀ ਉੱਤਮ ਨਗਰ ਵਜੋਂ ਹੋਈ ਹੈ। ਦੁਆਰਕਾ ਦੇ ਪੁਲੀਸ ਕਮਿਸ਼ਨਰ ਐੱਮ ਹਰਸ਼ਵਰਧਨ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਘਟਨਾ ਸਥਾਨ ’ਤੇ ਪਹੁੰਚੀ ਪੁਲੀਸ ਜ਼ਖ਼ਮੀ ਨੂੰ ਨੇੜੇ ਦੇ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀਸੀਪੀ ਮੁਤਾਬਕ ਅਰੋੜਾ ਆਪਣੇ ਭਰਾ ਨਾਲ ਸਕੂਟਰ ’ਤੇ ਸਾੜੀ ਦੀ ਦੁਕਾਨ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਲਿਆ। ਇਨ੍ਹਾਂ ’ਚੋਂ ਇੱਕ ਨੇ ਅਰੋੜਾ ਨੂੰ ਗੋਲੀ ਮਾਰ ਦਿੱਤੀ ਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਬਿੰਦਾਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।