ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਇਥੇ ਇੱਕ ਵਿਅਕਤੀ ਨੇ ਆਪਣੇ ਭਰਾ ਦੀ ਮੌਤ ਦਾ ਬਦਲਾ ਲੈਣ ਲਈ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਹ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ 31 ਸਾਲਾ ਸੁਨੀਲ ਗੁੰਨੀ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਵਜੋਂ ਹੋਈ ਹੈ। ਪੁਲੀਸ ਅਨੁਸਾਰ ਇਸ ਘਟਨਾ ਦੇ ਸਬੰਧ ਵਿੱਚ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਸਾਰੇ ਪੁਰਾਣੇ ਅਪਰਾਧਿਕ ਰਿਕਾਰਡ ਵਾਲੇ ਹਨ। ਪੁਲੀਸ ਰਿਪੋਰਟਾਂ 12 ਅਗਸਤ ਨੂੰ ਮੁਲਜ਼ਮਾਂ ਨੇ ਸੁਨੀਲ ਦੇ ਭਰਾ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ ਤੇ ਉਹ ਉਸ ਦੀ ਮੌਤ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਬਾਅਦ ’ਚ ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।