DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiv Kumar Batalvi ਦੀ ਯਾਦ ਵਿੱਚ ਸੰਗੀਤਮਈ ਸਮਾਗਮ

ਗਾਇਕ ਮਨਪ੍ਰੀਤ ਸਿੰਘ ਨੇ ਬਟਾਲਵੀ ਦੇ ਗੀਤ ਗਾਏ

  • fb
  • twitter
  • whatsapp
  • whatsapp
featured-img featured-img
ਗਾਇਕ ਮਨਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਪੰਜਾਬੀ ਅਕਾਦਮੀ ਦੇ ਸਕੱਤਰ ਮਨਵਿੰਦਰ ਸਿੰਘ, ਪ੍ਰੋ. ਕੁਲਵੀਰ ਗੋਜਰਾ ਤੇ ਪ੍ਰੋ. ਬਲਜਿੰਦਰ ਨਸਰਾਲੀ।
Advertisement
ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕਲਾ, ਸੱਭਿਆਚਾਰ ਤੇ ਭਾਸ਼ਾ ਵਿਭਾਗ, ਦਿੱਲੀ ਸਰਕਾਰ ਦੇ ਅਦਾਰੇ ਪੰਜਾਬੀ ਅਕਾਦਮੀ ਦੇ ਸਹਿਯੋਗ ਨਾਲ ‘ਸ਼ਿਵ ਕੁਮਾਰ ਬਟਾਲਵੀ ਦੀ ਕਵਿਤਾ: ਸੰਗੀਤਮਈ ਪੇਸ਼ਕਾਰੀ’ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਸਾਹਿਤ ਤੇ ਸੰਗੀਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਪੰਜਾਬੀ ਅਕਾਦਮੀ ਦੇ ਸਕੱਤਰ ਮਨਵਿੰਦਰ ਸਿੰਘ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਕੁਲਵੀਰ ਗੋਜਰਾ ਨੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਪੰਜਾਬੀ ਕਵਿਤਾ ਦੇ ਅਜਿਹੇ ਵਿਲੱਖਣ ਕਵੀ ਹਨ, ਜਿਨ੍ਹਾਂ ਆਪਣੀ ਕਵਿਤਾ ਵਿੱਚ ਮਨੁੱਖ ਦੀ ਧੁਰ ਅੰਦਰਲੀ ਉਦਾਸੀ ਤੇ ਬਿਰਹੋਂ ਨੂੰ ਬਹੁਤ ਸ਼ਿੱਦਤ ਨਾਲ ਬਿਆਨ ਕੀਤਾ। ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਦੀ ਮਹਾਨ ਕਾਵਿ-ਪਰੰਪਰਾ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਸੋਹਨ ਸਿੰਘ ਨੇ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਸਾਹਿਤਕ ਸਫ਼ਰ ਅਤੇ ਮਨਪ੍ਰੀਤ ਸਿੰਘ ਦੇ ਸੰਗੀਤਕ ਸਫ਼ਰ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ। ਇਸ ਮਗਰੋਂ ਗਾਇਕ ਅਤੇ ਸੰਗੀਤਕਾਰ ਮਨਪ੍ਰੀਤ ਸਿੰਘ ਨੇ ਆਪਣੇ ਸਾਥੀ ਕਲਾਕਾਰਾਂ ਗੁਲਾਮ ਵਾਰਿਸ ਅਤੇ ਫਨਕਾਰ ਖਾਨ ਨਾਲ ਸ਼ਿਵ ਕੁਮਾਰ ਬਟਾਲਵੀ ਦੀਆਂ ਪ੍ਰਸਿੱਧ ਰਚਨਾਵਾਂ ਦੀ ਸੰਗੀਤਮਈ ਪੇਸ਼ਕਾਰੀ ਕੀਤੀ।

ਸਮਾਗਮ ਵਿੱਚ ਪ੍ਰੋ. ਬਲਜਿੰਦਰ ਨਸਰਾਲੀ, ਪ੍ਰੋ. ਗੁਰਿੰਦਰ ਸਿੰਘ, ਡਾ. ਵਿਨੈਨੀਤ ਕੌਰ, ਡਾ. ਰਜਨੀ ਬਾਲਾ, ਡਾ. ਨਛੱਤਰ ਸਿੰਘ, ਡਾ. ਯਾਦਵਿੰਦਰ ਸਿੰਘ ਅਤੇ ਡਾ. ਰੰਜੂ ਬਾਲਾ ਸਣੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਪੰਜਾਬੀ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
Advertisement
×